06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਜੀਂਦੜਾ ਸੰਸਥਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਕਿਸ਼ਨਪੁਰਾ ਕਲਾਂ, 4 ਨਵੰਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਜਿਸ 'ਚ ਬੱਚਿਆਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੀਆਂ ਛੇ ਪਉੜੀਆਂ ਦਾ ਜਾਪ ਕੀਤਾ ਗਿਆ | ਉਪਰੰਤ ਛੇਵੀਂ ਕਲਾਸ ਦੇ ਵਿਦਿਆਰਥੀਆਂ ਦੁਆਰਾ 'ਸਤਿਗੁਰੂ ਨਾਨਕ ਪ੍ਰਗਟਿਆ' ਸ਼ਬਦ ਤੇ 'ਨਾਨਕ ਨਾਮ ਮਿਲੈ ਤਾਂ ਜੀਵਾ' ਸ਼ਬਦ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ | ਉਪਰੰਤ ਸ਼੍ਰੀਮਤੀ ਗੁਰਮੀਤ ਕੌਰ ਗੁਰਬਾਣੀ ਅਧਿਆਪਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਜਿਸ 'ਚ ਵਿਸ਼ੇਸ਼ ਤੌਰ 'ਤੇ 'ਚਾਰ ਉਦਾਸੀਆਂ' ਦਾ ਵਰਣਨ ਕੀਤਾ ਗਿਆ | ਇਸ ਤੋਂ ਉਪਰੰਤ ਬੱਚਿਆਂ ਦੁਆਰਾ ਕਵਿਤਾਵਾਂ ਉਚਾਰਨ ਕੀਤੀਆਂ ਗਈਆਂ | ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ ਦੁਆਰਾ ਆਪਣੇ ਭਾਸ਼ਣ ਰਾਹੀਂ ਗੁਰੂ ਜੀ ਦੇ ਦੱਸੇ ਹੋਏ ਸਿਧਾਂਤਾਂ 'ਤੇ ਚੱਲਣ ਦੀ ਬੱਚਿਆਂ ਨੂੰ ਪ੍ਰੇਰਨਾ ਦਿੱਤੀ ਤੇ ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਤੇ ਪਿ੍ੰਸੀਪਲ ਮਨਦੀਪ ਕੌਰ ਵਲੋਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ ਗਈਆਂ | ਉਪਰੰਤ ਸਕੂਲ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਐਨ.ਸੀ.ਸੀ. ਕੈਂਪ ਦਾ ਬਿ੍ਗੇਡੀਅਰ ਪਰਮਜੀਤ ਸਿੰਘ ਚੀਮਾ ਨੇ ਕੀਤਾ ਨਿਰੀਖਣ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਟ ਈਸੇ ਖਾਂ ਵਿਖੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।