06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਰਮਨਦੀਪ ਕੌਰ ਨੇ ਸਟੇਟ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਜਿੱਤਿਆ ਸੋਨ ਤਗਮਾ

ਅਜੀਤ ਡੈਸਕ 05-11-2025
ਸਮਾਧ ਭਾਈ, 4 ਨਵੰਬਰ (ਜਗਰੂਪ ਸਿੰਘ ਸਰੋਆ)-ਸਰਕਾਰੀ ਹਾਈ ਸਕੂਲ ਨਾਨਕਸਰ ਘੋਲੀਆ ਕਲਾਂ ਦੀ ਵਿਦਿਆਰਥਣ ਰਮਨਦੀਪ ਕੌਰ ਸਪੁੱਤਰੀ ਗੁਰਦਿੱਤ ਸਿੰਘ ਨੇ ਸਟੇਟ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਸੋਨ ਤਗਮਾ ਜਿੱਤਿਆ | ਇਸ ਮੌਕੇ ਸਕੂਲ ਮੁਖੀ ਤੇਜਵਿੰਦਰ ਸਿੰਘ ਨੇ ਖਿਡਾਰਨ, ਕੋਚ ਸ੍ਰੀਮਤੀ ਬਲਜਿੰਦਰ ਕੌਰ ਤੇ ਉਸ ਦੇ ਮਾਪਿਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਰਮਨਦੀਪ ਕੌਰ ਨੇ ਪਿੰਡ ਦਾ ਨਾਮ ਪੂਰੇ ਪੰਜਾਬ ਵਿਚ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਕੋਚ ਸਾਹਿਬਾਨ ਤੇ ਅਧਿਆਪਕਾਂ ਦੀ ਹਲਾਸ਼ੇਰੀ ਖਿਡਾਰੀਆਂ ਨੂੰ ਸਖ਼ਤ ਮੁਕਾਬਲੇ ਵਿਚ ਉੱਚ ਸਥਾਨ ਪ੍ਰਾਪਤ ਕਰਨ ਲਈ ਪ੍ਰੇਰਦੀ ਹੈ | ਇਸ ਮੌਕੇ ਸਕੂਲ ਮੁਖੀ ਨੇ ਪਿੰਡ ਵਿਚ ਅਖਾੜਾ ਚਲਾਉਣ ਵਾਲੀ ਸੰਸਥਾ ਅਤੇ ਕੁਸ਼ਤੀ ਮੁਕਾਬਲਿਆਂ ਵਿਚ ਤਿਆਰੀ ਕਰਵਾਉਣ ਵਾਲੇ ਭਲਵਾਨ ਗੁਰਸੇਵਕ ਸਿੰਘ ਨੂੰ ਉਨ੍ਹਾਂ ਦੀ ਸੇਵਾ ਭਾਵਨਾ ਲਈ ਸ਼ਲਾਘਾ ਕੀਤੀ | ਇਸ ਮੌਕੇ ਚਮਕੌਰ ਸਿੰਘ ਬਾਘੇਵਾਲੀਆ, ਮਨਜੀਤ ਸਿੰਘ, ਹਰਵਿੰਦਰ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਕੈਪਟਨ ਬਲਵੀਰ ਸਿੰਘ, ਰਜਵੰਤ ਕੌਰ, ਮਨਦੀਪ ਕੌਰ, ਆਂਚਲ ਕਾਲੜਾ, ਜਸਪ੍ਰੀਤ ਕੌਰ, ਗਗਨਦੀਪ ਕੌਰ, ਜਸਬੀਰ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋਇਆ-ਡਾਕਟਰ ਸੇਖਾ ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਰਵਦੀਪ ਸਿੰਘ ਸੰਘਾ ਸਾਥੀਆਂ ਸਮੇਤ ਤਰਨ ਤਾਰਨ ਜ਼ਿਮਨੀ ਚੋਣ ਪ੍ਰਚਾਰ 'ਚ ਜੁਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।