06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋਇਆ-ਡਾਕਟਰ ਸੇਖਾ

ਅਜੀਤ ਡੈਸਕ 05-11-2025
ਠੱਠੀ ਭਾਈ, 4 ਨਵੰਬਰ (ਜਗਰੂਪ ਸਿੰਘ ਮਠਾੜੂ)- ਡਾਕਟਰ ਬਲਦੇਵ ਸਿੰਘ ਸੇਖਾ ਕਲਾਂ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਦੱਸਿਆ ਕਿ ਪੰਜਾਬ ਸੂਬੇ ਦੇ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਿਛਲੇ ਦਿਨੀਂ ਜ਼ਿਮਨੀ ਚੋਣ ਹਲਕਾ ਤਰਨਤਾਰਨ ਵਿਖੇ ਇਕ ਚੋਣ ਰੈਲੀ ਦੌਰਾਨ ਸੰਬੋਧਨ ਕਰਦੇ ਹੋਏ ਜਨਤਕ ਤੌਰ 'ਤੇ ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਬਟਾ ਸਿੰਘ ਦੀ ਜਾਤ ਪਰਖਦੇ ਹੋਏ ਉਨ੍ਹਾਂ ਨੂੰ ਕਾਲੇ ਰੰਗ ਵਾਲਾ ਤੇ ਪੱਠੇ ਪਾਉਣ ਵਾਲਾ ਦੱਸਦੇ ਹੋਏ ਉਨ੍ਹਾਂ ਦੀ ਸ਼ਖ਼ਸੀਅਤ 'ਤੇ ਤਿੱਖਾ ਹਮਲਾ ਕੀਤਾ | ਇਸ ਜਾਤ ਪਰਖਣ ਵਾਲੀ ਟਿੱਪਣੀ ਕਰਕੇ ਪੰਜਾਬ ਦੇ ਸਮੁੱਚੇ ਮਜ਼੍ਹਬੀ ਸਿੱਖ ਸਮਾਜ ਵਿਚ ਰੋਸ ਦੀ ਲਹਿਰ ਫੈਲ ਗਈ ਹੈ | ਰਾਜੇ ਵੜਿੰਗ ਵਲੋਂ ਇਸ ਟਿੱਪਣੀ ਨਾਲ ਮਜ਼੍ਹਬੀ ਸਿੱਖ ਸਮਾਜ ਦੇ ਹਿਰਦੇ ਵਲੂੰਧਰੇ ਗਏ ਹਨ, ਉੱਥੇ ਹੀ ਰਾਜੇ ਵੜਿੰਗ ਦਾ ਦਲਿਤ ਵਿਰੋਧੀ ਚਿਹਰਾ ਵੀ ਨੰਗਾ ਹੋਇਆ ਹੈ | ਰਾਜੇ ਵੜਿੰਗ ਨੂੰ ਸ਼ਾਇਦ ਇਸ ਗੱਲ ਦਾ ਇਲਮ ਨਹੀਂ ਕਿ ਰਾਜਨੀਤੀ 'ਚ ਆਉਣ ਤੋਂ ਪਹਿਲਾਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਬੀ.ਏ. ਓਨਰਸ, ਪੋਲੀਟੀਕਲ ਸਾਇੰਸ ਦੀ ਐਮ.ਏ. ਅਤੇ ਰਾਜਨੀਤੀ ਵਿਚ ਆਉਣ ਤੋਂ ਬਾਅਦ ਉਨ੍ਹਾਂ ਵਲੋਂ ਪੀ.ਐਚ.ਡੀ. ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੀ ਇਸ ਟਿੱਪਣੀ ਦੇ ਵਿਰੋਧ ਵਿਚ 8 ਨਵੰਬਰ ਸਨਿਚਰਵਾਰ ਨੂੰ ਬੱਸ ਸਟੈਂਡ ਦੇ ਸਾਹਮਣੇ ਮੇਨ ਚੌਕ ਮੋਗਾ ਵਿਚ ਪੰਜਾਬ ਦੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਘਟੀਆ ਟਿੱਪਣੀ ਦੇ ਜਵਾਬ ਵਿਚ ਫੂਕੇ ਜਾ ਰਹੇ ਉਨ੍ਹਾਂ ਦੇ ਪੁਤਲੇ ਸਮੇਂ ਸਾਥੀਆਂ ਸਮੇਤ ਸ਼ਮੂਲੀਅਤ ਕਰਨਗੇ |
ਪਿਛਲੀ ਖ਼ਬਰ ਲਿਟਲ ਬਰਡ ਕਾਨਵੈਂਟ ਸਕੂਲ ਮਾਣੂੰਕੇ 'ਚ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਰਮਨਦੀਪ ਕੌਰ ਨੇ ਸਟੇਟ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।