06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਹੋਲੀ ਹਾਰਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਅਜੀਤਵਾਲ, 4 ਨਵੰਬਰ (ਹਰਦੇਵ ਸਿੰਘ ਮਾਨ)-ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਸ਼੍ਰੀ ਜਪੁਜੀ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਉਚਾਰਨ ਕੀਤਾ ਤੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਨਾਲ ਧਾਰਮਿਕ ਮਾਹੌਲ ਸਿਰਜ ਦਿੱਤਾ | ਇਸ ਦੌਰਾਨ ਵਿਦਿਆਰਥੀਆਂ ਵਲੋਂ ਗੁਰੂ ਜੀ ਦੇ ਉਪਦੇਸ਼ਾਂ 'ਤੇ ਆਧਾਰਿਤ ਭਾਸ਼ਣ ਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ | ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉਪਦੇਸ਼ਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਜੀ ਨੇ ਨਾਮ ਜਪੋ, ਕੀਰਤ ਕਰੋ ਤੇ ਵੰਡ ਛਕੋ ਦਾ ਉਪਦੇਸ਼ ਦਿੱਤਾ | ਸਕੂਲ ਦੇ ਚੇਅਰਮੈਨ ਸੁਭਾਸ਼ ਪਲਤਾ ਨੇ ਸਾਰੇ ਸਟਾਫ਼ ਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਅਪਣਾਉਣਾ ਜ਼ਿੰਦਗੀ ਨੂੰ ਸਫ਼ਲ ਕਰਨ ਦਾ ਸੁਖਾਲਾ ਰਸਤਾ ਹੈ | ਸਮਾਗਮ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਪ੍ਰਸ਼ਾਦ ਵੰਡਿਆ ਗਿਆ ਤੇ ਗੁਰੂ ਕੇ ਲੰਗਰ ਵਰਤਾਏ ਗਏ | ਇਸ ਮੌਕੇ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼ੇ੍ਰਆ ਪਲਤਾ ਤੇ ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਵਲੋਂ ਸਟਾਫ਼ ਤੇ ਬੱਚਿਆਂ ਦੇ ਇਸ ਧਾਰਮਿਕ ਉਪਰਾਲੇ ਦੀ ਪ੍ਰਸ਼ੰਸਾ ਕੀਤੀ |
ਪਿਛਲੀ ਖ਼ਬਰ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਡੀਪੂ ਹੋਲਡਰ ਵਿਰਸਾ ਸਿੰਘ ਘਲੋਟੀ ਨਮਿਤ ਅੰਤਿਮ ਅਰਦਾਸ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।