06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਕਿਸ਼ਨਪੁਰਾ ਕਲਾਂ, 4 ਨਵੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਸਕੂਲ ਕੈਂਪਸ ਵਿਖੇ ਕਰਵਾਉਂਦੀ ਰਹਿੰਦੀ ਹੈ | ਇਸੇ ਲੜੀ ਤਹਿਤ ਸਕੂਲ ਵਿਖੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਦੀ ਸ਼ੁਰੂਆਤ ਜੁਗੋ ਜੁਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਚਰਨ ਸਕੂਲ ਕੈਂਪਸ ਵਿਖੇ ਪਵਾਏ ਗਏ ਤੇ ਸਾਰੇ ਅਧਿਆਪਕਾਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਬੜੇ ਹੀ ਅਦਬ ਤੇ ਸਤਿਕਾਰ ਸਹਿਤ ਸਕੂਲ 'ਚ ਸੁਸ਼ੋਭਿਤ ਕੀਤਾ ਗਿਆ ਤੇ ਹੁਕਮਨਾਮਾ ਲੈਣ ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਪ੍ਰਾਰੰਭ ਕੀਤੇ ਗਏ ਜਿਸ 'ਚ ਸਕੂਲੀ ਬੱਚਿਆਂ ਤੇ ਅਧਿਆਪਕਾਂ ਨੇ ਆਪਣੀ ਸ਼ਮੂਲੀਅਤ ਕੀਤੀ | ਇਸ ਮੌਕੇ ਸਮੂਹ ਮੈਨੇਜਮੈਂਟ ਕਮੇਟੀ ਜਿਸ 'ਚ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪੈ੍ਰਜ਼ੀਡੈਂਟ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ, ਮੈਨੇਜਰ ਗਗਨਦੀਪ ਬਾਵਾ ਤੇ ਪਿ੍ੰਸੀਪਲ ਮੋਨਾ ਠਾਕੁਰ ਅਧਿਆਪਕ ਤੇ ਬੱਚਿਆਂ ਨੇ ਆਪੋ ਆਪਣੀ ਹਾਜ਼ਰੀ ਲਗਵਾਈ ਤੇ ਪਾਠ ਦਾ ਆਨੰਦ ਵੀ ਮਾਣਿਆ | ਪਾਠ ਤੋਂ ਉਪਰੰਤ ਅਰਦਾਸ ਕੀਤੀ ਗਈ ਜਿਸ 'ਚ ਸਮੂਹ ਮੈਨੇਜਮੈਂਟ, ਅਧਿਆਪਕਾਂ ਤੇ ਬੱਚਿਆਂ ਨਾਲ ਮਿਲ ਕੇ ਸਰਬੱਤ ਦਾ ਭਲਾ ਮੰਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਮੋਨਾ ਠਾਕੁਰ ਦੁਆਰਾ ਸਮੂਹ ਜਗਤ ਨੂੰ ਪਹਿਲੇ ਸਿੱਖ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਗੁਰੂ ਸਾਹਿਬ ਜੀ ਵਲੋਂ ਦਰਸਾਏ ਸੱਚ ਦੇ ਮਾਰਗ ਉੱਪਰ ਚੱਲਣ, ਝੂਠੇ ਕਰਮ ਕਾਂਡਾਂ ਤੋਂ ਬਚਣ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਵੀ ਸਮੂਹ ਵਿਦਿਆਰਥੀਆਂ ਨੂੰ ਅਪੀਲ ਕੀਤੀ | ਅੰਤ ਵਿਚ ਦੇਗ ਦਾ ਪ੍ਰਸ਼ਾਦ ਵਰਤਾਇਆ ਗਿਆ |
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਹੋਲੀ ਹਾਰਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।