06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲੇ੍ਹ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਤਹਿਤ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ | ਸਭ ਤੋਂ ਪਹਿਲਾਂ ਮੂਲ ਮੰਤਰ ਦਾ ਉਚਾਰਨ ਕੀਤਾ ਗਿਆ | ਇਸ ਤੋਂ ਬਾਅਦ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ 'ਕਲਿ ਤਾਰਨ ਗੁਰ ਨਾਨਕ ਆਇਆ' ਤੇ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਜਸ ਮਿਹਰ ਕੌਰ ਤੇ ਹਰਕੀਰਤ ਕੌਰ ਨੇ 'ਸਤਿਗੁਰੂ ਨਾਨਕ ਪ੍ਰਗਟਿਆ' ਸ਼ਬਦਾਂ ਦਾ ਰਸ ਭਿੰਨਾ ਕੀਰਤਨ ਕੀਤਾ | ਤੀਸਰੀ ਜਮਾਤ ਦੀ ਵਿਦਿਆਰਥਣ ਅਸੀਸ ਕੌਰ ਨੇ ਸ੍ਰੀ ਗੁਰੂ ਨਾਨਕ ਜੀ ਦੇ ਜੀਵਨ ਨਾਲ ਸਬੰਧਿਤ ਪੰਜਾ ਸਾਹਿਬ ਦੀ ਸਾਖੀ ਨੂੰ ਕਵਿਤਾ ਦੇ ਰੂਪ 'ਚ ਪੇਸ਼ ਕੀਤਾ ਤੇ ਚੌਥੀ ਜਮਾਤ ਦੀ ਵਿਦਿਆਰਥਣ ਯੋਵਨਪ੍ਰੀਤ ਕੌਰ ਨੇ ਵੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਪੇਸ਼ ਕਰਦੀ ਕਵਿਤਾ ਪੇਸ਼ ਕੀਤੀ | ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਗੁਰਸ਼ਰਨ ਸਿੰਘ ਨੇ ਆਪਣੀ ਸੁਰੀਲੀ ਆਵਾਜ਼ 'ਚ ਕਵੀਸ਼ਰੀ ਪੇਸ਼ ਕੀਤੀ | ਸਕੂਲ ਦੇ ਪੰਜਾਬੀ ਵਿਭਾਗ ਦੇ ਮੁਖੀ ਸਰਬਜੀਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ 'ਤੇ ਚਾਨਣਾ ਪਾਉਂਦੇ ਹੋਏ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਤਿ੍ਸ਼ਾ ਤੇ ਜੈਸਮੀਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਪ੍ਰਸ਼ਨ ਪੁੱਛੇ ਜਿਨ੍ਹਾਂ ਦੇ ਸਾਰੇ ਵਿਦਿਆਰਥੀਆਂ ਨੇ ਜਵਾਬ ਦਿੱਤੇ | ਇਸ ਤੋਂ ਬਾਅਦ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਮਿਲ ਕੇ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ, ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ ਤੇ ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਨੇ ਸਾਰਿਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਸਕੂਲ ਦੀ ਸਮੁੱਚੀ ਮੈਨੇਜਮੈਂਟ ਨੇ ਸਾਰੇ ਵਿਦਿਆਰਥੀਆਂ ਤੇ ਸਟਾਫ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਆਉਣ ਵਾਲੀ ਅਗਲੀ ਸਰਕਾਰ ਭਾਜਪਾ ਦੀ ਹੋਵੇਗੀ-ਧਾਲੀਵਾਲ ਅਗਲੀ ਖ਼ਬਰ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।