07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਈ-ਰਿਕਸ਼ਾ ਮੋਗਾ ਦੇ ਡਰਾਈਵਰਾਂ ਨੂੰ ਟਰੈਫ਼ਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ

ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਤੇ ਗੁਰਪ੍ਰੀਤ ਸਿੰਘ ਡੀ.ਐਸ.ਪੀ. ਮੋਗਾ, ਡੀ.ਐਸ.ਪੀ. ਟਰੈਫ਼ਿਕ ਮੋਗਾ ਦੀ ਰਹਿਨੁਮਾਈ ਹੇਠ ਈ ਰਿਕਸ਼ਾ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟਰੈਫ਼ਿਕ ਚਿੰਨ੍ਹਾਂ ਸਬੰਧੀ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ, 112 ਹੈਲਪ ਲਾਈਨ ਨੰਬਰ ਸਬੰਧੀ, ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਤੇ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ਗਿਆ | ਐਸ.ਆਈ. ਸੁਖਮੰਦਰ ਸਿੰਘ ਇੰਚਾਰਜ ਟਰੈਫ਼ਿਕ ਸਟਾਫ਼ ਮੋਗਾ ਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫ਼ਿਕ ਸਟਾਫ਼ ਮੋਗਾ ਨੇ ਸੰਬੋਧਨ ਕਰਦਿਆਂ ਸਾਰਿਆਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਡਰਾਈਵਿੰਗ ਲਾਇਸੈਂਸ ਬਣਵਾਉਣ, ਓਵਰ ਸਪੀਡ ਵਾਹਨ ਨਾ ਚਲਾਉਣ, ਦੋ ਪਈਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰਕੇ ਵਾਹਨ ਨਾ ਚਲਾਉਣ, ਵਾਹਨਾਂ ਦੇ ਕਾਗ਼ਜ਼ਾਤ ਪੂਰੇ ਰੱਖਣ ਸਬੰਧੀ ਵੀ ਵਿਸਥਾਰ ਪੂਰਵਕ ਜਾਗਰੂਕ ਕੀਤਾ | ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫ਼ਿਕ ਸਟਾਫ਼ ਮੋਗਾ ਨੇ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਸੇਫ਼ ਪੰਜਾਬ ਐਪ ਨੰਬਰ 'ਤੇ ਦੇਣ ਦੀ ਅਪੀਲ ਕੀਤੀ | ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਤੇ ਸਾਈਬਰ ਸੈਲ ਹੈਲਪ ਲਾਈਨ ਨੰਬਰ 1930 ਸਬੰਧੀ ਵੀ ਜਾਗਰੂਕ ਕੀਤਾ | ਇਸ ਮੌਕੇ ਯੂਨੀਅਨ ਪ੍ਰਧਾਨ ਜਸਵਿੰਦਰ ਸਿੰਘ ਸਮੇਤ ਸਮੂਹ ਡਰਾਈਵਰ ਸਾਹਿਬਾਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੰਡਲ ਪ੍ਰਧਾਨ ਦੀਪਕ ਤਲਵਾੜ ਦੀ ਅਗਵਾਈ 'ਚ ਮਹਿਲਾ ਕਿ੍ਕਟ ਟੀਮ ਵਲੋਂ ਵਰਲਡ ਕੱਪ ਜਿੱਤਣ 'ਤੇ ਵੰਡੇ ਲੱਡੂ ਅਗਲੀ ਖ਼ਬਰ ਸ਼ਹੀਦ ਨਾਇਕ ਦਰਸ਼ਨ ਸਿੰਘ ਨੂੰ ਦਿੱਤੀਆਂ ਸ਼ਰਧਾਂਜਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।