07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਬੱਚਿਆਂ ਵਲੋਂ ਸ਼ਬਦ ਕੀਰਤਨ ਦੇ ਨਾਲ ਨਾਲ ਜਪੁਜੀ ਸਾਹਿਬ ਤੇ ਆਨੰਦ ਸਾਹਿਬ ਦੇ ਜਾਪ ਕੀਤੇ ਗਏ | ਅਰਦਾਸ ਤੋਂ ਬਾਅਦ ਸਾਰੀ ਸੰਗਤ 'ਚ ਪ੍ਰਸ਼ਾਦ ਵਰਤਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮਨੀਸ਼ਾ ਗੋਇਲ ਨੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੇ ਦੱਸੇ ਹੋਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਦਿਨ ਨੂੰ ਮੁੱਖ ਰੱਖਦਿਆਂ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਰਾਹੀਂ ਪ੍ਰੇਰਿਤ ਕਰਨ ਲਈ ਨੇੜੇ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਗਏ | ਜਿੱਥੇ ਬੱਚਿਆਂ ਤੇ ਅਧਿਆਪਕਾਂ ਨੇ ਕੀਰਤਨ ਸਰਵਨ ਕੀਤਾ ਅਤੇ ਲੰਗਰ ਵਿਚ ਸੇਵਾ ਨਿਭਾਈ |
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫ਼ਾ ਦੇ ਬੱਚਿਆਂ ਨੇ ਲਗਾਇਆ ਧਾਰਮਿਕ ਟੂਰ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੁਰਸਕਾਰ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।