07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਐਸ.ਐਮ.ਐਮ.ਬੀ. ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਬੱਧਨੀ ਕਲਾਂ, 4 ਨਵੰਬਰ (ਸੰਜੀਵ ਕੋਛੜ)-ਸੰਤ ਮਹੇਸ਼ ਮੁਨੀ ਜੀ ਬੋਰੇ ਵਾਲੇ ਮੈਮੋਰੀਅਲ ਸਕੂਲ ਬੱਧਨੀ ਕਲਾਂ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਮਾਗਮ ਕਰਵਾਇਆ ਗਿਆ | ਜ਼ਿਕਰਯੋਗ ਹੈ ਕਿ ਸੰਤ ਬਾਬਾ ਪ੍ਰਦੀਪ ਸਿੰਘ ਦੀਪੀ ਦੀ ਰਹਿਨੁਮਾਈ ਹੇਠ ਚੱਲ ਰਹੀਂ ਇਸ ਸੰਸਥਾ ਵਿਚ ਉਚੇਚੇ ਤੌਰ 'ਤੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਿਆ ਜਾਂਦਾ | ਇਸ ਦੌਰਾਨ ਸਕੂਲ ਦੇ ਸਮੂਹ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਜਪੁਜੀ ਸਾਹਿਬ ਦਾ ਪਾਠ ਕੀਤਾ ਤੇ ਵਿਆਖਿਆ ਸਰਵਣ ਕੀਤੀ | ਵਿਦਿਆਰਥੀਆਂ ਦੁਆਰਾ ਭਾਸ਼ਣ ਮੁਕਾਬਲੇ ਤੇ ਕੁਇਜ਼ ਮੁਕਾਬਲਿਆਂ ਵਿਚ ਇੰਟਰ ਹਾਊਸ ਨੇ ਭਾਗ ਲਿਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਮਨਪ੍ਰੀਤ ਕੌਰ ਧਾਲੀਵਾਲ ਅਤੇ ਸੀ. ਅਧਿਆਪਕ ਜਗਦੀਸ਼ ਰਾਜ ਸ਼ਰਮਾ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਚਲਾਏ ਸੱਚ ਦੇ ਮਾਰਗ 'ਤੇ ਚੱਲਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਲਈ ਉਚੇਚੇ ਤੌਰ 'ਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ |
ਪਿਛਲੀ ਖ਼ਬਰ ਸਪਰਿੰਗ ਡਿਊ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸ.ਪ੍ਰਾ. ਸਕੂਲ ਨੱਥੂਵਾਲਾ 'ਚ ਕਾਪੀਆਂ, ਪੈਨਸਿਲਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।