07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਪਰਿੰਗ ਡਿਊ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 05-11-2025
ਅਜੀਤਵਾਲ, 4 ਨਵੰਬਰ (ਹਰਦੇਵ ਸਿੰਘ ਮਾਨ)-ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਕਰਵਾਏ ਸਮਾਗਮ ਦੀ ਸ਼ੁਰੂਆਤ ਗੁਰਬਾਣੀ ਸ਼ਬਦ ਨਾਲ ਕੀਤੀ ਗਈ | ਸਕੂਲ ਅਧਿਆਪਕ ਬਲਜੀਤ ਸਿੰਘ ਨੇ ਗੁਰੂ ਜੀ ਦੇ ਜੀਵਨ ਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਤੇ ਉਨ੍ਹਾਂ ਦੇ ਫ਼ਲਸਫ਼ੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਵਿਦਿਆਰਥਣਾਂ ਦਿਲਪ੍ਰੀਤ ਕੌਰ, ਵੰਸ਼ਿਕਾ, ਗੁਰਲੀਨ ਕੌਰ, ਤਨਵੀਰ ਕੌਰ ਅਤੇ ਅਵਿਕਾ ਨੇ ਸ਼ਬਦ ''ਸਭ ਤੋਂ ਵੱਡਾ ਸਤਿਗੁਰ ਨਾਨਕ'' ਬੜੀ ਭਾਵਨਾ ਨਾਲ ਪੇਸ਼ ਕੀਤਾ | ਸਮਰੀਤ ਕੌਰ, ਖੁਸ਼ਪ੍ਰੀਤ ਕੌਰ, ਖ਼ੁਸ਼ਦੀਪ ਕੌਰ, ਜਸਲੀਨ ਅਤੇ ਗੁਰਸੀਰਤ ਨੇ ਸ਼ਬਦ ''ਸਤਿਗੁਰ ਨਾਨਕ ਪਗਟਿਆ'' ਗਾ ਕੇ ਸਮਾਗਮ ਨੂੰ ਰੂਹਾਨੀ ਮਾਹੌਲ ਨਾਲ ਭਰ ਦਿੱਤਾ | ਆਰਵ ਖੰਨਾ ਨੇ ਗੁਰੂ ਜੀ ਦੇ ਉਪਦੇਸ਼ਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਮਨਸਹਿਜ, ਨਵਰਾਜ ਅਤੇ ਯੁਵਰਾਜ ਨੇ ਧਾਰਮਿਕ ਗੀਤ ਪੇਸ਼ ਕੀਤਾ | ਇਸਰੀਤ, ਅਨੁਰੀਤ ਤੇ ਜਪਨੂਰ ਕੌਰ ਨੇ ਸ਼ਬਦ ਨਾਲ ਹਾਜ਼ਰੀ ਲਗਵਾਈ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੁਰੂ ਜੀ ਦੇ ਉਪਦੇਸ਼ਾਂ-ਸਚਾਈ, ਨਿਮਰਤਾ ਅਤੇ ਸੇਵਾ ਦੇ ਸੁਨੇਹੇ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਵਾਅਦਾ ਕੀਤਾ | ਮੰਚ ਸੰਚਾਲਨ ਵਿਦਿਆਰਥੀ ਖੁਸ਼ਪ੍ਰੀਤ ਕੌਰ ਅਤੇ ਤਨਵੀਰ ਕੌਰ ਵਲੋਂ ਕੀਤੀ ਗਈ | ਸਮਾਗਮ ਦੇ ਅੰਤ 'ਤੇ ਪਿ੍ੰਸੀਪਲ ਮਿਸਿਜ਼ ਰੀਨਾ ਜੈਦਕਾ ਅਤੇ ਵਾਈਸ ਪਿ੍ੰਸੀਪਲ ਬੇਅੰਤ ਬਾਵਾ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਸਭ ਨੂੰ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ 'ਤੇ ਚੱਲਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਸਮੂਹ ਮੈਨੇਜਮੈਂਟ ਮੈਂਬਰਜ਼ ਪੈ੍ਰਜ਼ੀਡੈਂਟ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ.ਐਸ.ਏ. ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਭਾਜਪਾ ਨੇ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਐਸ.ਐਮ.ਐਮ.ਬੀ. ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।