07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਜ਼ਿਲ੍ਹਾ ਭਾਜਪਾ ਨੇ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਫੂਕਿਆ

ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਆਰਾ ਮਰਹੂਮ ਸੀਨੀਅਰ ਕਾਂਗਰਸ ਨੇਤਾ ਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਦਿੱਤੇ ਗਏ ਜਾਤੀ ਤੇ ਰੰਗ ਸਬੰਧੀ ਵਿਵਾਦਿਤ ਬਿਆਨ ਕਾਰਨ ਰਾਜਨੀਤੀ ਗਰਮਾ ਗਈ ਹੈ | ਇਸ ਮਾਮਲੇ 'ਤੇ ਕਰੜਾ ਪ੍ਰਤੀਕਰਮ ਦਿੰਦਿਆਂ ਜ਼ਿਲ੍ਹਾ ਭਾਜਪਾ ਮੋਗਾ ਨੇ ਦੁੱਨੇਕੇ ਰੋਡ ਸਥਿਤ ਜ਼ਿਲ੍ਹਾ ਦਫਤਰ ਦੇ ਬਾਹਰ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਦੀ ਰਹਿਨੁਮਾਈ ਹੇਠ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ | ਇਸ ਮੌਕੇ ਭਾਜਪਾ ਵਰਕਰਾਂ ਨੇ ਕਾਂਗਰਸ ਅਤੇ ਰਾਜਾ ਵੜਿੰਗ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਡਾ. ਹਰਜੋਤ ਕਮਲ ਨੇ ਕਿਹਾ ਕਿ ਦਲਿਤ ਸਮਾਜ ਦਾ ਅਪਮਾਨ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦਾ ਬਿਆਨ ਕਾਂਗਰਸ ਦੀ ਮੂਲ ਮਾਨਸਿਕਤਾ ਦਾ ਖੁਲਾਸਾ ਕਰਦਾ ਹੈ | ਡਾ. ਕਮਲ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਅਨੁਸੂਚਿਤ ਜਾਤੀ ਸਮਾਜ ਨੂੰ ਵੋਟ ਬੈਂਕ ਮੰਨਦੀ ਆਈ ਹੈ ਪਰ ਇੱਜ਼ਤ ਦੇਣ ਵਿਚ ਹਮੇਸ਼ਾ ਪਿੱਛੇ ਰਹਿੰਦੀ ਹੈ | ਉਨ੍ਹਾਂ ਮੰਗ ਕੀਤੀ ਕਿ ਰਾਜਾ ਵੜਿੰਗ ਦੇ ਖਿਲਾਫ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇ ਕਾਂਗਰਸ ਸੱਚ ਵਿਚ ਦਲਿਤ ਹਿਤੈਸ਼ੀ ਹੈ ਤਾਂ ਉਹ ਰਾਜਾ ਵੜਿੰਗ ਨੂੰ ਤੁਰੰਤ ਪਾਰਟੀ ਤੋਂ ਬਾਹਰ ਕਰੇ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਮੁਖਤਿਆਰ ਸਿੰਘ, ਲਖਵੰਤ ਸਿੰਘ ਸਾਫੂਵਾਲਾ, ਸੋਨੀ ਮੰਗਲਾ, ਅਮਿੱਤ ਗੁਪਤਾ, ਕੈਪਟਨ ਅਮਰਜੀਤ ਸਿੰਘ ਕੋਕਰੀ, ਕੁਲਵਿੰਦਰ ਕੌਰ ਐਮ.ਸੀ., ਸੋਨੂੰ ਅਰੋੜਾ, ਸੰਜੀਵ ਅਗਰਵਾਲ, ਸੀਰਾ ਲੰਢੇਕੇ, ਤਰੁਨ ਕਲਿਆਣ, ਰਜਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਅਗਲੀ ਖ਼ਬਰ ਸਪਰਿੰਗ ਡਿਊ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।