07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

ਅਜੀਤ ਡੈਸਕ 05-11-2025
ਫ਼ਤਿਹਗੜ੍ਹ ਪੰਜਤੂਰ, 4 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸਮੇਂ ਸਕੂਲ ਨੂੰ ਬਹੁਤ ਹੀ ਸੋਹਣੇ ਤਰੀਕੇ ਨਾਲ ਸਜਾਇਆ ਗਿਆ | ਸਕੂਲ ਪ੍ਰਬੰਧਕਾਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਸ਼ਰਧਾ ਪੂਰਵਕ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ, ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚੋਂ 'ਸਤਿਗੁਰ ਨਾਨਕ ਪ੍ਰਗਟਿਆ, ਮਿਟੀ ਧੰੁਦ ਜਗਿ ਚਾਨਣੁ ਹੋਆ' ਸ਼ਬਦ ਦਾ ਬਹੁਤ ਸੋਹਣਾ ਉਚਾਰਨ ਕੀਤਾ | ਉਪਰੰਤ ਸ੍ਰੀ ਆਨੰਦ ਸਾਹਿਬ ਜੀ ਦੇ ਪਾਠ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ | ਵਿਦਿਆਰਥੀਆਂ ਨੇ ਮਹੌਲ ਨੂੰ ਇਕ ਬੜਾ ਹੀ ਅਲੌਕਿਕ ਭਗਤੀ ਮਈ ਰੂਪ ਦੇ ਦਿੱਤਾ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਤੇ ਪਿ੍ੰਸੀਪਲ ਅਮਰਦੀਪ ਸਿੰਘ ਵਲੋਂ ਵੀ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ, ਜੀਵਨ ਕਾਲ ਤੇ ਮਨੁੱਖਤਾ ਲਈ ਉਨ੍ਹਾਂ ਵਲੋਂ ਕੀਤੇ ਗਏ ਉਪਰਾਲਿਆਂ 'ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਰਚਨਾਵਾਂ ਅਤੇ ਸਿੱਖਿਆਵਾਂ ਰਾਹੀਂ ਮਨੁੱਖੀ ਜੀਵਨ ਨੂੰ ਸਾਰਥਿਕ ਕਰਨ ਦਾ ਸੱਚਾ ਅਤੇ ਸੁੱਚਾ ਰਸਤਾ ਦੱਸਿਆ | ਉਨ੍ਹਾਂ ਕਿਹਾ ਕਿ ਸਭ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ 'ਚ ਜ਼ਰੂਰ ਧਾਰਨ ਕਰਨਾ ਚਾਹੀਦਾ ਹੈ | ਇਸ ਸਮੇਂ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ ਆਕਸਫੋਰਡ ਸਕੂਲ ਭਗਤਾ ਭਾਈ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਭਾਜਪਾ ਨੇ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।