07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਰਾਜਿੰਦਰਾ ਸਕੂਲ 'ਚ ਟਾਫੀ ਦਿਵਸ ਮਨਾਇਆ

ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਸੀਨੀਅਰ ਸੈਕੰਡਰੀ ਸਕੂਲ 'ਚ ਟਾਫੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਤੇ ਅਧਿਆਪਕ ਮੌਜੂਦ ਸਨ | ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੂੰ ਰੰਗ-ਬਰੰਗੀਆਂ ਟਾਫੀਆਂ ਵੰਡੀਆਂ | ਛੋਟੇ ਬੱਚਿਆਂ ਨੇ ਖੁਸ਼ੀ ਨਾਲ ਟਾਫੀਆਂ ਲੈ ਕੇ ਸਕੂਲ ਦੇ ਵਿਹੜੇ 'ਚ ਖੁਸ਼ੀ ਦਾ ਮਾਹੌਲ ਪੈਦਾ ਕਰ ਦਿੱਤਾ | ਕਲਾਸ ਅਧਿਆਪਕ ਨੇ ਬੱਚਿਆਂ ਨੂੰ ਦੱਸਿਆ ਕਿ ਟਾਫੀ ਦਿਵਸ ਦਾ ਉਦੇਸ਼ ਬੱਚਿਆਂ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆਉਣਾ ਤੇ ਉਨ੍ਹਾਂ ਨੂੰ ਆਪਸ 'ਚ ਪਿਆਰ, ਮਿਠਾਸ ਤੇ ਦੋਸਤੀ ਸਾਂਝੀ ਕਰਨਾ ਸਿਖਾਉਣਾ ਹੈ | ਬੱਚਿਆਂ ਨੇ ਆਪਣੇ ਦੋਸਤਾਂ ਨਾਲ ਟਾਫੀਆਂ ਵੰਡ ਕੇ ਇਕੱਠੇ ਰਹਿਣ ਦਾ ਸੰਦੇਸ਼ ਦਿੱਤਾ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਦਿੱਲੀ ਕਾਨਵੈਂਟ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਅਗਲੀ ਖ਼ਬਰ ਮੋਗਾ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਦੇ ਨਾਲ-ਨਾਲ ਚੁਕਾਈ ਦਾ ਕੰਮ ਤੇਜ਼ੀ ਨਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।