07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਲਜ਼ਾਰ ਸਿੰਘ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਕਿਸ਼ਨਪੁਰਾ ਕਲਾਂ, 4 ਨਵੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਮੰਨੀ ਪ੍ਰਮੰਨੀ ਮਾਣਮੱਤੀ ਵਿੱਦਿਅਕ ਸੰਸਥਾ ਸ. ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ 'ਚ ਸ੍ਰੀ ਜਪੁਜੀ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਸਕੂਲ ਦੇ ਬੱਚਿਆਂ ਨੇ ਧਾਰਮਿਕ ਸ਼ਬਦ ਪੇਸ਼ ਕੀਤਾ ਤੇ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੇ ਹਜ਼ੂਰੀ ਰਾਗੀ ਭਾਈ ਅੰਗਰੇਜ਼ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸਕੂਲ ਦੀ ਚੜ੍ਹਦੀ ਕਲਾ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ | ਸਕੂਲ ਦੇ ਐਮ.ਡੀ. ਡਾ. ਗੁਰਪ੍ਰੀਤ ਸਿੰਘ ਢਿੱਲੋਂ, ਪਿ੍ੰਸੀਪਲ ਸੁਰਿੰਦਰਪਾਲ ਕੌਰ, ਆਤਮਾ ਸਿੰਘ ਬਿੱਟੂ ਆਦਿ ਵਲੋਂ ਕੀਰਤਨੀ ਜਥੇ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਪਿ੍ੰਸੀਪਲ ਸੁਰਿੰਦਰਪਾਲ ਕੌਰ ਵਲੋਂ ਆਈਆਂ ਹੋਈਆਂ ਸਮੁੱਚੀਆਂ ਸੰਗਤਾਂ ਦਾ ਸਕੂਲ ਪਹੁੰਚਣ 'ਤੇ ਨਿੱਘਾ ਸਵਾਗਤ ਕਰਦਿਆਂ ਧੰਨਵਾਦ ਕੀਤਾ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਸਮਾਗਮ ਦੌਰਾਨ ਮੀਤ ਗ੍ਰੰਥੀ ਮਲਕੀਤ ਸਿੰਘ, ਦਲਬਾਰ ਸਿੰਘ ਪੰਨੂ, ਕਾਲੂ ਪੰਨੂ, ਸੂਬੇਦਾਰ ਸੁਖਦੇਵ ਸਿੰਘ, ਦੀਸ਼ਾ ਪੰਨੂ, ਸਾਬਕਾ ਪੰਚ ਨਿਸ਼ਾਨ ਸਿੰਘ ਗੋਲੀ, ਪੰਚ ਮਨਜੀਤ ਸਿੰਘ ਸੋਨੀ, ਲੱਕੀ ਮੋਬਾਈਲਾਂ ਵਾਲਾ, ਰੁਪਿੰਦਰ ਸਿੰਘ, ਹੰਸ ਕੁਮਾਰ ਪੱਬੀ, ਬਿੰਦਰ ਸਿੰਘ, ਫੰਨਾ ਨੈਸਲੇ, ਬਲਵਿੰਦਰ ਸਿੰਘ, ਹਰਮੇਲ ਸਿੰਘ, ਦੀਸ਼ਾ ਮੱਲ੍ਹੀ ਆਦਿ ਤੋਂ ਇਲਾਵਾ ਬੱਚਿਆਂ ਦੇ ਮਾਤਾ ਪਿਤਾ, ਸਮੂਹ ਸਕੂਲ ਸਟਾਫ਼ ਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੇਮਕੁੰਟ ਸਕੂਲ ਵਿਖੇ ਸ਼ਰਧਾ ਪੂਰਵਕ ਮਨਾਇਆ ਅਗਲੀ ਖ਼ਬਰ ਧਾਮੀ ਨੂੰ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਵਧਾਈਆਂ-ਪੱਪੂ ਰਾਮੂੰਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।