07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋ. ਬਲਾਕ ਮੋਗਾ ਦੀ ਮੀਟਿੰਗ

ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸ. ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ. ਪਰਮਜੀਤ ਸਿੰਘ ਵੱਡਾ ਘਰ ਦੀ ਪ੍ਰਧਾਨਗੀ ਹੇਠ ਪਿੰਡ ਡਰੋਲੀ ਭਾਈ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਆਗੂ ਡਾ. ਭਗਵੰਤ ਸਿੰਘ ਦੁੱਨੇਕੇ, ਚੇਅਰਮੈਨ ਡਾ. ਲਖਵਿੰਦਰ ਸਿੰਘ ਡਰੋਲੀ ਭਾਈ, ਡਾ. ਸਾਹਿਬ ਸਿੰਘ ਕੈਸ਼ੀਅਰ, ਸਕੱਤਰ ਡਾ. ਬੋਹੜ ਸਿੰਘ ਸਮੇਤ ਵੱਖ- ਵੱਖ ਪਿੰਡਾਂ ਤੋਂ ਡਾਕਟਰ ਸਾਥੀਆਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਲੰਬੇ ਸਮੇਂ ਤੋ ਅਸੀਂ ਆਪਣੀਆਂ ਮੰਗਾਂ ਸਮੇਂ ਸਮੇਂ ਦੀਆਂ ਸਰਕਾਰਾਂ ਕੋਲ ਰੱਖਦੇ ਹਾਂ ਪਰ ਕਿਸੇ ਵੀ ਸਰਕਾਰ ਨੇ ਸਾਡਾ ਕੋਈ ਸਥਾਈ ਹੱਲ ਨਹੀ ਕੀਤਾ | ਉਨ੍ਹਾਂ ਮੌਜੂਦਾ ਸਰਕਾਰ ਤੋਂ ਆਪਣੇ ਚੋਣ ਵਾਅਦੇ ਮੁਤਾਬਿਕ ਆਪਣੀ ਮੰਗ ਨੂੰ ਹੱਲ ਕਰਨ ਦੀ ਬੇਨਤੀ ਕੀਤੀ ਜਿਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਨੂੰ ਭੰਗ ਕਰਨ ਦੀ ਨਿੰਦਾ ਕੀਤੀ ਗਈ ਤੇ ਇਸ ਨੂੰ ਪੰਜਾਬ ਨਾਲ ਧੱਕੇਸ਼ਾਹੀ ਵਾਲਾ ਫ਼ੈਸਲਾ ਕਰਾਰ ਦਿੱਤਾ | ਡਾ. ਗੋਬਿੰਦ ਸਿੰਘ ਨੇ ਪਿਛਲੇ ਮਹੀਨੇ ਉੱਘੇ ਰਾਜ ਗਾਇਕ ਰਾਜਵੀਰ ਜਵੰਦਾ ਦੀ ਬੇਵਕਤੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਇਸ ਨੂੰ ਪੰਜਾਬੀ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਇਸ ਮੌਕੇ ਡਾ. ਭਗਵੰਤ ਸਿੰਘ, ਡਾ. ਬੋਹੜ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਡਾ. ਜਗਜੀਤ ਸਿੰਘ, ਡਾ. ਸੰਦੀਪ ਸਿੰਘ, ਡਾ. ਚਰਨਜੀਤ ਸਿੰਘ, ਡਾ. ਲਖਵੀਰ ਸਿੰਘ, ਡਾ. ਗੁਰਮੀਤ ਸਿੰਘ, ਡਾ. ਕੁਲਦੀਪ ਸਿੰਘ, ਡਾ. ਕੁਲਵਿੰਦਰ ਸਿੰਘ, ਡਾ. ਗੁਰਤੇਜ ਸਿੰਘ, ਡਾ. ਸੁਖਦੇਵ ਸਿੰਘ, ਡਾ. ਗੁਰਜੰਟ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਬਲਵਿੰਦਰ ਸਿੰਘ, ਡਾ. ਮਹਿਲ ਸਿੰਘ, ਡਾ. ਤੇਜਿੰਦਰ ਸਿੰਘ, ਡਾ. ਕਿਸਨ ਸਿੰਘ ਪੱਪੂ, ਡਾ. ਹਰਜਿੰਦਰ ਸਿੰਘ, ਡਾ. ਮਨਕੀਰਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਜੈਤੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੇਮਕੁੰਟ ਸਕੂਲ ਵਿਖੇ ਸ਼ਰਧਾ ਪੂਰਵਕ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।