08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਰੂਰਲ ਐਨ.ਜੀ.ਓ. ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਧਾਰਮਿਕ ਮੁਕਾਬਲੇ ਕਰਵਾਏ

ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਜਸਪਾਲ ਸਿੰਘ ਬੱਬੀ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਰਬੱਤ ਦਾ ਭਲਾ ਟਰੱਸਟ ਅਤੇ ਜ਼ਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੀਆਂ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਦੇ ਧਾਰਮਿਕ ਸਿੱਖਿਆਂ ਦੇ ਲਿਖਤੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਜੀਵਨ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ | ਇਸ ਪ੍ਰੀਖਿਆ ਵਿਚ 46 ਵਿਦਿਆਰਥੀਆਂ ਨੇ ਭਾਗ ਲਿਆ | ਜਿਸ ਵਿਚੋਂ ਅੰਮਿ੍ਤ ਕੌਰ ਨੇ ਪਹਿਲਾ, ਲਖਵੀਰ ਸਿੰਘ ਨੇ ਦੂਜਾ ਅਤੇ ਕਿਰਨਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸ ਪ੍ਰੋਗਰਾਮ ਨੂੰ ਮਹਿਕ ਵਤਨ ਦੇ ਮੁੱਖ ਸੰਪਾਦਕ ਭਵਨਦੀਪ ਸਿੰਘ ਪੁਰਬਾ ਅਤੇ ਮਾਸਟਰ ਜਸਵੰਤ ਸਿੰਘ ਪੁਰਾਣੇ ਵਾਲਾ ਨੇ ਮੁਕਾਬਲੇ ਕਰਵਾਏ ਤੇ ਦੱਸਿਆ ਕਿ ਜਸਵੀਰ ਕੌਰ ਬੁੱਘੀਪੁਰਾ,ਜਸਪ੍ਰੀਤ ਕੌਰ, ਸੁਖਵਿੰਦਰ ਕੌਰ ਬੁੱਘੀਪੁਰਾ, ਨਿਸ਼ਠਾ ਸਿੰਘਾਂਵਾਲਾ ਆਦਿ ਦੇ ਸੁਚੱਜੇ ਪ੍ਰਬੰਧਾਂ ਨਾਲ ਮੁਕਾਬਲੇ ਨੇਪਰੇ ਚੜੇ | ਇਸ ਮੁਕਾਬਲੇ ਵਿੱਚ ਭਾਗ ਲੈਣ ਸਾਰੇ ਵਿਦਿਆਰਥੀਆਂ ਨੂੰ ਮਹਿਕ ਵਤਨ ਦੀ ਫ਼ਾਉਂਡੇਸ਼ਨ ਸੋਸਾਇਟੀ ਮੋਗਾ ਵਲੋਂ ਸਰਟੀਫਿਕੇਟ ਅਤੇ ਸਨਮਾਨ ਨਿਸ਼ਾਨੀਆਂ ਨਾਲ ਸਨਮਾਨਿਤ ਕੀਤਾ |ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਗੋਕਲ ਚੰਦ ਬੁੱਘੀਪੁਰਾ, ਜ਼ਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਚੁਗਾਵਾ, ਜ਼ਿਲ੍ਹਾ ਪੈੱ੍ਰਸ ਸਕੱਤਰ ਭਵਨਦੀਪ ਸਿੰਘ ਪੁਰਬਾ, ਐਨ.ਜੀ.ਓ. ਸਿਟੀ ਯੂਨਿਟ ਮੋਗਾ ਦੇ ਪ੍ਰਧਾਨ ਸੁਖਦੇਵ ਸਿੰਘ ਬਰਾੜ, ਸੁਖਦੇਵ ਸਿੰਘ ਢੇਸੀ, ਜਸਵੰਤ ਸਿੰਘ ਸਮੇਤ ਵਿਦਿਆਰਥੀਆਂ ਸ਼ਾਮਿਲ ਸਨ |
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਰਾਜ ਪੱਧਰੀ ਰਾਸ਼ਟਰੀ ਸਮੂਹ ਗੀਤ ਮੁਕਾਬਲਾ 2025 ਕਰਵਾਇਆ ਅਗਲੀ ਖ਼ਬਰ ਆਰਸੇਟੀ ਮੋਗਾ 35 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।