08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ. ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਕੂਲ ਕੈਂਪਸ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ | ਵਿਦਿਆਰਥੀਆਂ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨਾਲ ਸੰਬੰਧਿਤ ਬਹੁਤ ਸੁੰਦਰ ਚਾਰਟ ਬਣਾਏ ਗਏ ਤੇ ਸ਼ਬਦ ਗਾਇਣ ਕੀਤਾ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮੈਡਮ ਸਰਬਜੀਤ ਕੌਰ, ਮਨਦੀਪ ਕੌਰ ਬਰਾੜ ਤੇ ਬਲਵੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਉਦੋਂ ਹੋਇਆ ਜਦੋਂ ਧਰਤੀ 'ਤੇ ਪਾਪਾਂ ਦਾ ਬੋਲ ਬਾਲਾ ਬਹੁਤ ਵੱਧ ਗਿਆ ਸੀ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਉਣ ਤੋਂ ਬਾਅਦ ਅਗਿਆਨਤਾ ਦਾ ਹਨੇਰਾ ਦੂਰ ਹੋ ਗਿਆ ਤੇ ਗਿਆਨ ਦਾ ਪ੍ਰਕਾਸ਼ ਚਾਰੇ ਪਾਸੇ ਫੈਲ ਗਿਆ | ਡਾਇਰੈਕਟਰ ਮੈਡਮ ਰਮਨ ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਆ ਗਿਆ |
ਪਿਛਲੀ ਖ਼ਬਰ ਰਾਜਾ ਵੜਿੰਗ ਦੀ ਦਲਿਤਾਂ ਪ੍ਰਤੀ ਨਫਰਤ ਖੁੱਲ੍ਹ ਕੇ ਸਾਹਮਣੇ ਆਈ-ਮੁਖਤਿਆਰ ਸਿੰਘ ਸੰਧੂ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।