08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਟ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ

ਅਜੀਤ ਡੈਸਕ 05-11-2025
ਧਰਮਕੋਟ, 4 ਨਵੰਬਰ (ਪਰਮਜੀਤ ਸਿੰਘ)-ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਟ ਜਲਾਲਾਬਾਦ (ਪੂਰਬੀ) ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸ਼ੁਰੂਆਤ ਸ਼ਬਦ ਗਾਇਨ ਕਰਕੇ ਕੀਤੀ ਗਈ | ਉਪਰੰਤ ਕੀਰਤਨੀਏ ਜਥੇ ਵਲੋਂ ਸ਼ਬਦ ਕੀਰਤਨ 'ਚ ਪਾਵਨ ਸ਼ਬਦ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਸੰਗਤਾਂ ਨੂੰ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਪ੍ਰਭੂ ਦੀ ਭਗਤੀ 'ਚ ਲੀਨ ਰਹਿ ਕਿ ਸਮਾਜ ਦਾ ਭਲਾ ਕੀਤਾ | ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਟ ਦੇ ਸੀ.ਈ.ੳ./ਸੀ.ਐਮ.ਡੀ. ਅਭਿਸ਼ੇਕ ਜਿੰਦਲ ਦੇ ਮਾਤਾ ਨੇ ਵੀ ਹਾਜ਼ਰੀ ਲਵਾਈ | ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਾਰੇ ਸਿੱਖਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਕਿਹਾ ਤਾਂ ਜੋ ਉਨ੍ਹਾਂ ਦੀਆ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਇਕ ਚੰਗਾ ਸਮਾਜ ਸਿਰਜ ਸਕੀਏ | ਉਪਰੰਤ ਪਿ੍ੰਸੀਪਲ ਮਨਜਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਦੱਸੇ ਹੋਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਡਾ. ਕਮਲਜੀਤ ਪਿ੍ੰਸੀਪਲ ਫਾਰਮੇਸੀ, ਮਨਜਿੰਦਰ ਸਿੰਘ ਸੇਖੋਂ ਪਿ੍ੰਸੀਪਲ ਆਈ.ਟੀ.ਆਈ., ਡਾ. ਨੇਹਾ ਮਹਾਜਨ ਪਿ੍ੰਸੀਪਲ ਮੈਨੇਜਮੈਂਟ, ਮਨਦੀਪ ਕੌਰ ਪਿ੍ੰਸੀਪਲ ਨਰਸਿੰਗ ਸਮੂਹ ਸਟਾਫ਼ ਮੈਂਬਰ ਅਤੇ ਸਟੂਡੈਂਟ ਹਾਜ਼ਰ ਸਨ |
ਪਿਛਲੀ ਖ਼ਬਰ ਗੁੱਡ ਮੌਰਨਿੰਗ ਵੈੱਲਫੇਅਰ ਕਲੱਬ ਦੇ ਵਫ਼ਦ ਨੇ ਪੁਲਿਸ ਅਧਿਕਾਰੀ ਨੂੰ ਦੱਸੀਆਂ ਆਵਾਜਾਈ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।