04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਨੇ ਠੱਠੀ ਭਾਈ ਦੇ ਕਿਸਾਨਾਂ ਨੂੰ ਕੀਤਾ ਪਰਾਲੀ ਨਾ ਸਾੜਨ ਬਾਰੇ ਜਾਗਰੂਕ

ਅਜੀਤ ਡੈਸਕ 06-11-2025
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਬਾਘਾ ਪੁਰਾਣਾ ਬੇਅੰਤ ਸਿੰਘ ਸਿੱਧੂ ਵਲੋਂ ਪਿੰਡਾਂ ਵਿਚ ਦੌਰੇ ਕਰ ਕੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੁਹਿੰਮ ਦੀ ਲਗਾਤਾਰਤਾ ਵਿਚ ਉਨ੍ਹਾਂ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ | ਇਸ ਤੋਂ ਬਾਅਦ ਉਨ੍ਹਾਂ ਬੇਲਰ ਮਸ਼ੀਨ ਨਾਲ ਬਣਾਈਆਂ ਜਾ ਰਹੀਆਂ ਪਰਾਲੀ ਦੀਆਂ ਗੱਠਾਂ ਦੇ ਖੇਤਾਂ ਦਾ ਦੌਰਾ ਕਰ ਕੇ ਕਿਸਾਨਾਂ ਦੀ ਹੌਸਲਾ-ਅਫ਼ਜ਼ਾਈ ਕੀਤੀ | ਉਨ੍ਹਾਂ ਕਿਹਾ ਕਿ ਹੁਣ ਬਹੁਤੀ ਗਿਣਤੀ ਵਿਚ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਨਾ ਬੰਦ ਕਰ ਦਿੱਤਾ ਗਿਆ ਹੈ | ਪਰਾਲੀ ਦੇ ਮਾਮਲੇ ਪਿਛਲੇ ਸਾਲ ਨਾਲੋਂ ਬਹੁਤ ਘੱਟ ਗਏ ਹਨ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਕੇਵਲ ਹਵਾ ਪ੍ਰਦੂਸ਼ਿਤ ਹੁੰਦੀ ਹੈ ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਅਤੇ ਲੋਕਾਂ ਦੀ ਸਿਹਤ 'ਤੇ ਵੀ ਬੁਰਾ ਅਸਰ ਪੈਂਦਾ ਹੈ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਕਾਨੂੰਨੀ ਉਲੰਘਣਾ ਨਹੀਂ ਹੈ ਸਗੋਂ ਭਵਿੱਖੀ ਪੀੜ੍ਹੀਆਂ ਨਾਲ ਵੀ ਬਹੁਤ ਵੱਡਾ ਅਨਿਆਂ ਹੈ | ਇਸ ਮੌਕੇ ਡਾ. ਖ਼ੁਸ਼ਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਬਾਘਾ ਪੁਰਾਣਾ ਨੇ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਪ੍ਰਬੰਧਨ ਲਈ ਕਈ ਤਰ੍ਹਾਂ ਦੀਆਂ ਮਸ਼ੀਨਾਂ ਜਿਵੇਂ ਬੇਲਰ, ਹੈਪੀ ਸੀਡਰ, ਸੁਪਰ ਸੀਡਰ, ਮਲਚਰ ਆਦਿ ਸਬਸਿਡੀ ਉੱਪਰ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਵਿਚ ਉਪਲਬਧ ਹਨ ਅਤੇ ਕਿਸਾਨ ਇਨ੍ਹਾਂ ਦਾ ਲਾਹਾ ਲੈ ਸਕਦੇ ਹਨ |
ਪਿਛਲੀ ਖ਼ਬਰ ਪੰਥ ਪੰਜਾਬ ਦਾ ਦਰਦ ਸਮਝਣ ਵਾਲੇ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ 'ਚ ਚੱਲ ਰਹੀ ਲਹਿਰ-ਇਆਲੀ, ਬਰਾੜ ਅਗਲੀ ਖ਼ਬਰ ਦਿੱਲੀ ਵਿਚ 'ਲੋਹ ਪੁਰਸ਼' ਨਾਟਕ ਦਾ ਸ਼ਾਨਦਾਰ ਪ੍ਰੀਮੀਅਰ ਸ਼ੋਅ ਆਯੋਜਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।