04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪੰਥ ਪੰਜਾਬ ਦਾ ਦਰਦ ਸਮਝਣ ਵਾਲੇ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ 'ਚ ਚੱਲ ਰਹੀ ਲਹਿਰ-ਇਆਲੀ, ਬਰਾੜ

ਅਜੀਤ ਡੈਸਕ 06-11-2025
ਕੋਟ ਈਸੇ ਖਾਂ, 5 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਤਰਨ ਤਾਰਨ ਸਾਹਿਬ ਹਲਕੇ ਦੀ ਜ਼ਿਮਨੀ ਚੋਣ ਵਿਚ ਨਿੱਤਰੇ ਹੋਏ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ ਦੇ ਹੱਕ ਵਿਚ ਹਲਕੇ ਦੇ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੋਇਆ ਹੈ ਤੇ ਉਨ੍ਹਾਂ ਦੇ ਹੱਕ 'ਚ ਚੱਲ ਰਹੀ ਲਹਿਰ ਦੇ ਚੋਣ ਨਤੀਜੇ ਜਿੱਥੇ ਵੱਡੀ ਜਿੱਤ ਦੇ ਰੂਪ ਵਿਚ ਸਾਹਮਣੇ ਆਉਣਗੇ, ਉੱਥੇ ਹੀ ਇਹ ਚੋਣ ਪੰਜਾਬ ਦੀ ਅਗਲੀ ਦਿਸ਼ਾ ਵੀ ਤਹਿ ਕਰੇਗੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀ: ਮੀਤ ਪ੍ਰਧਾਨ ਮਨਪ੍ਰੀਤ ਸਿੰਘ ਇਆਲ਼ੀ ਵਿਧਾਇਕ ਦਾਖਾ ਅਤੇ ਜਨਰਲ ਸਕੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਪੰਜਾਬ ਸਿਹਤ ਵਿਭਾਗ ਨੇ ਸਥਾਨਕ ਜਥੇਬੰਦੀ ਦੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਦੇ ਗ੍ਰਹਿ ਵਿਖੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਸਾਬਕਾ ਕੌਂਸਲਰ ਮਾਸਟਰ ਸੰਤੋਖ ਸਿੰਘ ਭੁੱਲਰ ਅਤੇ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਪੁੱਜੇ ਸਨ, ਜਿੱਥੇ ਆਗੂਆਂ ਵਲੋਂ ਉਨ੍ਹਾਂ ਨੂੰ ਬੁੱਕਾ ਦੇ ਕੇ ਜੀ ਆਇਆ ਆਖਿਆ ਗਿਆ | ਇਸ ਮੌਕੇ ਬਰਜਿੰਦਰ ਸਿੰਘ ਬਰਾੜ ਤੋਂ ਇਲਾਵਾ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ, ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਣਜੀਤ ਸਿੰਘ ਰਾਣਾ ਮਸੀਤਾਂ ਤੇ ਹੋਰ ਆਗੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਇਸ ਮੌਕੇ ਮਨਪ੍ਰੀਤ ਇਆਲ਼ੀ ਨੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਥਾਪੜਾ ਦਿੰਦਿਆਂ ਪਾਰਟੀ ਪ੍ਰਤੀ ਮਿਹਨਤ ਦੀ ਸ਼ਲਾਘਾ ਕੀਤੀ | ਆਗੂਆਂ ਨੇ ਮਾਸਟਰ ਸੰਤੋਖ ਸਿੰਘ ਭੁੱਲਰ ਦੀ ਸਿਹਤ ਦਾ ਵੀ ਹਾਲ ਚਾਲ ਜਾਣਿਆ | ਗੱਲਬਾਤ ਕਰਦਿਆਂ ਸ. ਇਆਲ਼ੀ ਅਤੇ ਸ. ਬਰਾੜ ਨੇ ਕਿਹਾ ਕਿ ਸ੍ਰੀ ਤਰਨ ਤਾਰਨ ਸਾਹਿਬ ਜ਼ਿਮਨੀ ਚੋਣ ਵਿਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਕੋਲ ਦਰਅਸਲ ਕੋਈ ਏਜੰਡਾ ਹੀ ਨਹੀਂ ਹੈ ਤੇ ਸਿਰਫ਼ ਗਲਤ ਆਲੋਚਨਾ ਵਾਂ ਦੇ ਸਹਾਰੇ ਵੋਟਰਾਂ ਨੂੰ ਭਰਮਾਉਣਾ ਚਾਹੁੰਦੇ ਹਨ ਪਰ ਉੱਥੋਂ ਦੀ ਇਕ ਤਸਵੀਰ ਸਾਫ਼ ਹੈ ਕਿ ਇਕੱਠ ਜਿੱਥੇ ਮਰਜ਼ੀ ਹੋਣ ਤੇ ਜਿੰਨੇ ਮਰਜ਼ੀ ਹੋਣ ਲੋਕਾਂ ਦੇ ਦਿਲਾਂ ਦੇ ਵਿਚ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ ਦੀ ਜਿੱਤ ਲਈ ਜੋ ਥਾਂ ਬਣ ਚੁੱਕੀ ਹੈ, ਉਸ ਨੂੰ ਕੋਈ ਬਦਲ ਨਹੀਂ ਸਕਦਾ | ਉਨ੍ਹਾਂ ਕਿਹਾ ਕਿ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ ਦੀ ਵੀ ਚੰਗੀ ਸੋਚ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਵਰਕਰ ਪਹਿਲੇ ਦਿਨ ਤੋਂ ਹੀ ਚੋਣ ਪ੍ਰਚਾਰ ਵਿਚ ਡਟੇ ਹੋਏ ਹਨ ਤੇ ਲੋਕਾਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਸਦਕਾ ਪੰਥਕ ਉਮੀਦਵਾਰ ਦੀ ਲਹਿਰ ਵੱਡੀ ਜਿੱਤ ਦੇ ਵਿਚ ਤਬਦੀਲ ਹੋਵੇਗੀ | ਇਸ ਮੌਕੇ ਨਿਸ਼ਾਨ ਸਿੰਘ ਭੁੱਲਰ, ਅਕਾਲੀ ਆਗੂ ਗੁਰਪ੍ਰੀਤ ਸਿੰਘ ਹੇਰ ਘਲੋਟੀ, ਅਮਨਿੰਦਰ ਸਿੰਘ ਭੁੱਲਰ, ਬਲਜੀਤ ਸਿੰਘ, ਭੁਪਿੰਦਰ ਸਿੰਘ, ਸਾਬਕਾ ਕੌਂਸਲਰ ਰਮੇਸ਼ ਗੁਲਾਟੀ, ਗੁਰਚਰਨ ਸਿੰਘ ਕਿਲੀ, ਦਿਲਬਾਗ ਸਿੰਘ ਤੇ ਹੋਰ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਨੇ ਠੱਠੀ ਭਾਈ ਦੇ ਕਿਸਾਨਾਂ ਨੂੰ ਕੀਤਾ ਪਰਾਲੀ ਨਾ ਸਾੜਨ ਬਾਰੇ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।