04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮੇਸ਼ਾ ਹੀ ਪੰਥ ਦੀ ਯੋਗ ਅਗਵਾਈ ਕੀਤੀ-ਨਰਿੰਦਰ ਕੌਰ ਰਣੀਆਂ

ਅਜੀਤ ਡੈਸਕ 06-11-2025
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਹੁੰਦਿਆਂ ਸਿੱਖ ਪੰਥ ਦੀ ਹਮੇਸ਼ਾ ਯੋਗ ਅਗਵਾਈ ਕੀਤੀ ਅਤੇ ਹੁਣ ਉਨ੍ਹਾਂ ਪੰਜਵੀਂ ਵਾਰ ਚੋਣ ਜਿੱਤ ਕੇ ਇਤਿਹਾਸ ਸਿਰਜਿਆ ਹੈ ਅਤੇ ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਧਾਈ ਦੇ ਪਾਤਰ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਸ ਜਿੱਤ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਅਤੇ ਵਿਰੋਧੀ ਸਾਜ਼ਿਸ਼ਾਂ ਰਚਣ ਵਾਲਿਆਂ ਦੇ ਮੂੰਹ 'ਤੇ ਕਰਾਰੀ ਚਪੇੜ ਵੱਜੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਵੀ ਇੱਕਜੁੱਟ ਸੀ ਤੇ ਹੁਣ ਵੀ ਇੱਕਜੁੱਟ ਹੈ ਅਤੇ ਸਾਲ 2027 ਦੀਆਂ ਚੋਣਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਤੇ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਏਗਾ | ਬੀਬੀ ਰਣੀਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਤੇ ਆਗੂ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰ ਰਹੇ ਹਨ ਤੇ ਹੁਣ ਲੋਕ ਧੜਾਧੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਕੇ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕਰ ਰਹੇ ਹਨ ਪਰ ਵਿਰੋਧੀ ਪਾਰਟੀ ਪ੍ਰਤੀ ਕਿੰਨੀਆਂ ਵੀ ਚਾਲਾਂ ਚੱਲਣ ਕਾਮਯਾਬ ਨਹੀਂ ਹੋਣਗੇ |
ਪਿਛਲੀ ਖ਼ਬਰ ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਮੋਗਾ ਦੇ ਸਾਰੇ ਸੇਵਾ ਕੇਂਦਰਾਂ 'ਚ ਸ਼ੁਰੂ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।