04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਨਿਊ ਗਰੀਨ ਗਰੋਵ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗਿਆ

ਅਜੀਤ ਡੈਸਕ 06-11-2025
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਪਵਿੱਤਰ ਮੌਕੇ 'ਤੇ ਸਕੂਲ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ | ਪਾਠ ਦੀ ਸਮਾਪਤੀ ਉਪਰੰਤ ਕੀਰਤਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਸ਼ਬਦ ਗਾਇਣ ਕਰ ਕੇ ਸਭ ਨੂੰ ਨਿਹਾਲ ਕੀਤਾ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਨਿਸ਼ਾ ਅਰੋੜਾ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸੱਚ, ਨਾਮ ਤੇ ਸੇਵਾ 'ਤੇ ਰੌਸ਼ਨੀ ਪਾਈ | ਸਮਾਰੋਹ ਦੇ ਅੰਤ ਵਿਚ ਲੰਗਰ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਸਭ ਨੇ ਇਕੱਠੇ ਬੈਠ ਕੇ ਪ੍ਰਸ਼ਾਦ ਦਾ ਅਨੰਦ ਮਾਣਿਆ | ਪੂਰੇ ਸਮਾਗਮ ਦੌਰਾਨ ਸਕੂਲ ਦਾ ਮਾਹੌਲ ਗੁਰਬਾਣੀ ਦੀ ਧੁਨ ਨਾਲ ਗੂੰਜਦਾ ਰਿਹਾ |
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਮੋਗਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਅਗਲੀ ਖ਼ਬਰ ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਮੋਗਾ ਦੇ ਸਾਰੇ ਸੇਵਾ ਕੇਂਦਰਾਂ 'ਚ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।