04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਵਿਖੇ ਗੁਰਪੁਰਬ ਧੂਮਧਾਮ ਨਾਲ ਮਨਾਇਆ ਗਿਆ

ਅਜੀਤ ਡੈਸਕ 06-11-2025
ਬਾਘਾ ਪੁਰਾਣਾ, 5 ਨਵੰਬਰ (ਟਿੰਕੂ ਕਾਠਪਾਲ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਉੱਪਰ ਗੁਰਪੁਰਬ ਬੜੀ ਧੂਮਧਾਮ ਨਾਲ ਮਨਾਇਆ | ਬੱਚਿਆਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸੰਬੰਧੀ ਸ਼ਬਦ ਗਾਇਨ ਕੀਤੇ ਅਤੇ ਸਟੇਜ ਉੱਪਰ ਬੱਚਿਆਂ ਨੇ ਧਾਰਮਿਕ ਗੀਤ ਗਾਏ ਅਤੇ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ ਅਰਪਨ ਕੀਤੀ | ਸਕੂਲ ਚੇਅਰਮੈਨ ਨਰ ਸਿੰਘ ਬਰਾੜ ਨੇ ਦੱਸਿਆ ਕਿ ਗੁਰੂ ਸਾਹਿਬ ਲੋਕਾਂ ਨੂੰ ਇਕ ਵਿਗਿਆਨਕ ਪੱਧਰ ਦਾ ਗਿਆਨ ਦੇਣ ਆਏ ਸਨ, ਜਿਨ੍ਹਾਂ ਨੇ ਉਸ ਸਮੇਂ ਦੇ ਵਹਿਮਾਂ ਭਰਮਾਂ ਵਿਚ ਫਸੇ ਲੋਕਾਂ ਨੂੰ ਇਮਾਨਦਾਰੀ ਵਾਲਾ ਜੀਵਨ ਬਤੀਤ ਕਰਨ ਉੱਪਰ ਜ਼ੋਰ ਦਿੱਤਾ ਅਤੇ ਸਭ ਜਾਤਾਂ ਦੇ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਰੱਖਣੀ ਅਤੇ ਵੰਡ ਕੇ ਛਕਣਾ ਦਾ ਉਪਦੇਸ਼ ਦਿੱਤਾ ਅਤੇ ਸੱਚੀ ਕਿਰਤ ਕਰਨੀ ਅਤੇ ਦੁਖੀਆਂ ਦੀ ਸੇਵਾ ਕਰਨੀ ਹੀ ਧਰਮ ਹੈ | ਇਸ ਪ੍ਰੋਗਰਾਮ ਨੂੰ ਕੋਆਰਡੀਨੇਟਰ ਮੈਡਮ ਅਨੁਪਮ ਸ਼ਰਮਾ ਅਤੇ ਮਿਊਜ਼ਿਕ ਟੀਚਰ ਅਵਤਾਰ ਸਿੰਘ ਨੇ ਵਧੀਆ ਢੰਗ ਨਾਲ ਤਿਆਰ ਕੀਤਾ | ਪਿ੍ੰਸੀਪਲ ਬਾਇਜੂ ਵਿਜੇ ਨੇ ਇਸ ਪਵਿੱਤਰ ਦਿਹਾੜੇ ਦੀ ਸਭ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸ੍ਰੀਮਤੀ ਸੁਸ਼ੀਲ ਰਾਣੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਹੋਲੀ ਹਾਰਟ ਸਕੂਲ ਮੋਗਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।