ਕੋਟ ਈਸੇ ਖਾਂ, 5 ਨਵੰਬਰ-(ਗੁਰਮੀਤ ਸਿੰਘ ਖ਼ਾਲਸਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਰ ਆਈ.ਸੀ.ਐਸ.ਈ. ਮਾਨਤਾ ਪ੍ਰਾਪਤ ਸਕੂਲ ਹੈ ਜੋ ਬੱਚਿਆਂ ਨੂੰ ਵਰਲਡ ਕਲਾਸ ਦੀ ਸਿਖਿਆ ਦੇ ਰਿਹਾ ਹੈ, ਇਥੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ | ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਾਥਵੇਅਜ਼ ਗਲੋਬਲ ਸਕੂਲ ਵਲੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਉਪਰੰਤ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ ਕੀਤੇ ਅਤੇ ਗੁਰੂ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ | ਇਸ ਮੌਕੇ ਸਕੂਲ ਦੇ ਕਮੇਟੀ ਮੈਂਬਰ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਡਾ. ਅਨਿਲਜੀਤ ਕੰਬੋਜ ਦੇ ਬੇਟੇ ਡਾ. ਚਾਹਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਕੌਂਸਲਰ, ਜੋਗਿੰਦਰ ਸਿੰਘ ਸਰਪੰਚ, ਜਸਵਿੰਦਰ ਸਿੰਘ ਸਿੱਧੂ ਅਤੇ ਪਿ੍ੰਸੀਪਲ ਡਾ. ਅਰਵਿੰਦ ਕੁਮਾਰ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ |