04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 06-11-2025
ਸਮਾਧ ਭਾਈ, 5 ਨਵੰਬਰ (ਜਗਰੂਪ ਸਿੰਘ ਸਰੋਆ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਅਤੇ ਸ਼ਰਧਾ ਭਾਵ ਨਾਲ ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ (ਮੋਗਾ) ਵਿਖੇ ਮਨਾਇਆ ਗਿਆ | ਇਸ ਸਮੇਂ ਸਕੂਲ ਵਿਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਪਾਠੀ ਸਿੰਘ ਵਲੋਂ ਪਵਿੱਤਰ ਸੁਖਮਨੀ ਸਾਹਿਬ ਦੀ ਬਾਣੀ ਨਾਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਜੋੜਿਆ | ਇਸ ਸਮੇਂ ਵਿਦਿਆਰਥੀਆਂ ਤੇ ਅਧਿਆਪਕ ਸਾਹਿਬਾਨਾਂ ਵਲੋਂ ਸ਼ਬਦ ਗਾਇਣ ਕੀਤਾ ਗਿਆ | ਅਰਦਾਸ ਉਪਰੰਤ ਪਵਿੱਤਰ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ ਅਤੇ ਗੁਰੂ ਜੀ ਦੇ ਜੀਵਨ ਨਾਲ ਸਬੰਧਿਤ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਦਾ ਗੁਰੂ ਜੀ ਦੇ ਜੀਵਨ ਕਾਲ ਨਾਲ ਸਬੰਧਿਤ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ | ਇਸ ਸਮੇਂ ਚੇਅਰਮੈਨ ਲਾਭ ਸਿੰਘ, ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਅਤੇ ਪਿ੍ੰਸੀਪਲ ਕਿਰਨ ਰਾਣੀ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਸਿਧਾਂਤਾਂ ਨੂੰ ਗ੍ਰਹਿਣ ਕਰ ਕੇ ਸੱਚਾ ਸੁੱਚਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਰਤ ਕਰੋ, ਵੰਡ ਛਕੋ ਤੇ ਨਾਮ ਜਪੋ ਦੇ ਸਿਧਾਂਤ ਦਾ ਮਹੱਤਵ ਦੱਸਿਆ |
ਪਿਛਲੀ ਖ਼ਬਰ ਗੁਰੂ ਨਾਨਕ ਵਾਲੀਬਾਲ ਕਲੱਬ ਰਜਿ: ਮੋਗਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਲੰਗਰ ਲਗਾਇਆ ਅਗਲੀ ਖ਼ਬਰ ਪਾਥਵੇਅਜ਼ ਗਲੋਬਲ ਸਕੂਲ ਨੇ ਧੂਮ ਧਾਮ ਨਾਲ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।