ਕਿਸ਼ਨਪੁਰਾ ਕਲਾਂ, 5 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਤਰਨਤਾਰਨ ਜ਼ਿਮਨੀ ਚੋਣ 'ਚ ਲੋਕਾਂ ਦਾ ਜੋਸ਼ ਅਤੇ ਜਜ਼ਬਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸੰਧੂ ਦੇ ਹੱਕ ਵਿਚ ਹੈ, ਜੋ ਉਨ੍ਹਾਂ ਦੀ ਜਿੱਤ 'ਤੇ ਮੋਹਰ ਲਗਾਵੇਗਾ | ਇਹ ਪ੍ਰਗਟਾਵਾ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਅਤਿ ਨਜ਼ਦੀਕੀ ਸਾਥੀ ਗੁਰਤਾਰ ਸਿੰਘ ਸੰਧੂ ਚੇਅਰਮੈਨ ਮਾਰਕੀਟ ਧਰਮਕੋਟ ਅਤੇ ਸਰਪੰਚ ਪਿ੍ੰਸ ਚਾਵਲਾ ਕਿਸ਼ਨਪੁਰਾ ਕਲਾਂ ਨੇ ਕਰਦਿਆਂ ਕਿਹਾ ਕਿ ਤਰਨਤਾਰਨ ਜ਼ਿਮਨੀ ਚੋਣ ਵਿਚ ਲੋਕ ਪੂਰੇ ਜੋਸ਼ ਅਤੇ ਜਜ਼ਬੇ ਨਾਲ ਆਮ ਆਦਮੀ ਪਾਰਟੀ ਦੀਆਂ ਰੈਲੀਆਂ ਅਤੇ ਮੀਟਿੰਗਾਂ ਵਿਚ ਭਾਗ ਲੈ ਰਹੇ ਹਨ, ਜਿਸ ਤੋਂ ਸਾਫ਼ ਹੋ ਜਾਂਦਾ ਹੈ ਕਿ ਲੋਕ ਆਪ ਉਮੀਦਵਾਰ ਹਰਮੀਤ ਸੰਧੂ ਵੱਡੀ ਲੀਡ ਨਾਲ ਜਿਤਾਉਣਗੇ | ਉਨ੍ਹਾਂ ਕਿਹਾ ਕਿ ਲੋਕ ਭਲੀ-ਭਾਂਤ ਜਾਣੂੰ ਹਨ ਕਿ ਮੌਜੂਦਾ ਸਰਕਾਰ ਦੇ ਉਮੀਦਵਾਰ ਨੂੰ ਜਿਤਾਉਣ ਨਾਲ ਹਲਕੇ ਦੇ ਕੰਮ ਹੋਣਗੇ ਅਤੇ ਲੋਕ ਕਿਸੇ ਹੋਰ ਉਮੀਦਵਾਰ ਨੂੰ ਵੋਟ ਪਾ ਕੇ ਆਪਣੀ ਵੋਟ ਖ਼ਰਾਬ ਨਹੀਂ ਕਰਨਾ ਚਾਹੁੰਦੇ | ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ, ਸਰਪੰਚ ਪਿ੍ੰਸ ਚਾਵਲਾ ਨੇ ਕਿਹਾ ਕਿ ਲੋਕ ਆਪ ਉਮੀਦਵਾਰ ਨੂੰ ਜਿਤਾਉਣ ਲਈ ਬੜੀ ਬੇਸਬਰੀ ਨਾਲ 11 ਨਵੰਬਰ ਵੋਟਾਂ ਵਾਲੇ ਦਿਨ ਦਾ ਇੰਤਜ਼ਾਰ ਕਰ ਰਹੇ ਹਨ | ਇਸ ਮੌਕੇ ਪ੍ਰਧਾਨ ਮੇਹਰ ਸਿੰਘ, ਨੰਬਰਦਾਰ ਗੁਰਮੀਤ ਸਿੰਘ ਮਾਨ,