ਸਮਾਲਸਰ, 5 ਨਵੰਬਰ (ਗੁਰਜੰਟ ਕਲਸੀ ਲੰਡੇ)-20ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਵੱਡੇ ਭਰਾਤਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਉਨ੍ਹਾਂ ਦੇ ਸਪੁੱਤਰਾਂ ਅਤੇ ਰਿਸ਼ਤੇਦਾਰਾਂ ਨੇ ਅੰਗੀਠਾ ਸੰਭਾਲਿਆ | ਅੰਗੀਠਾ ਸੰਭਾਲਣ ਮਗਰੋਂ ਸਹਿਜ ਪਾਠ ਪ੍ਰਕਾਸ਼ ਕੀਤਾ ਗਿਆ | ਕੈਪਟਨ ਹਰਚਰਨ ਸਿੰਘ ਰੋਡੇ ਸਿੱਖ ਸਿਆਸਤ ਅਤੇ ਸਿੱਖ ਸੰਘਰਸ਼ ਵਿੱਚ ਪੂਰੀ ਤਰ੍ਹਾਂ ਸਰਗਰਮ ਰਹੇ ਹਨ | ਉਹ ਬੜੇ ਉੱਦਮੀ, ਨਿੱਤਨੇਮੀ, ਚੜ੍ਹਦੀ ਕਲਾ ਵਿਚ ਰਹਿਣ ਵਾਲੇ ਆਗੂ ਸਨ | ਅੱਜ ਅੰਗੀਠਾ ਸੰਭਾਲਣ ਮੌਕੇ ਨਿਹੰਗ ਸਿੰਘ ਜਥੇਬੰਦੀਆਂ, ਉਨ੍ਹਾਂ ਦੇ ਸਪੁੱਤਰ ਹਰਪਾਲ ਸਿੰਘ, ਤਰਲੋਚਨ ਸਿੰਘ, ਅਕਾਲ ਤਖਤ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ, ਐਸ.ਜੀ.ਪੀ.ਸੀ. ਮੈਂਬਰ ਜਗਤਾਰ ਸਿੰਘ ਅਤੇ ਹੋਰ ਰਿਸ਼ਤੇਦਾਰ ਹਾਜ਼ਰ ਸਨ | ਉਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਦੱਸ ਦਸੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਰੋਡੇ ਵਿਖੇ ਪਾਇਆ ਜਾਵੇਗਾ |