05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਦੁਆਰਾ ਹਰਿਗੋਬਿੰਦਸਰ ਸਾਹਿਬ ਠੱਠੀ ਭਾਈ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 06-11-2025
ਠੱਠੀ ਭਾਈ, 5 ਨਵੰਬਰ (ਜਗਰੂਪ ਸਿੰਘ ਮਠਾੜੂ)-ਗੁਰਦੁਆਰਾ ਹਰਗੋਬਿੰਦਸਰ ਸਾਹਿਬ ਠੱਠੀ ਭਾਈ ਵਿਖੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਬਾਣੀ ਕੀਰਤਨ ਨਾਲ ਸਾਰੇ ਪਾਸੇ ਰੂਹਾਨੀ ਮਾਹੌਲ ਬਣ ਗਿਆ | ਇਸ ਸਮਾਗਮ ਦੌਰਾਨ ਗਿਆਨੀ ਮਾਸਟਰ ਚਰਨ ਸਿੰਘ ਨੇ ਕਥਾ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਤੇ ਫ਼ਲਸਫ਼ੇ ਬਾਰੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਾਰੀ ਮਨੁੱਖਤਾ ਲਈ ਹੈ, ਜੋ ਸੱਚ, ਨਾਮ ਤੇ ਸੇਵਾ ਦੇ ਰਾਹ 'ਤੇ ਤੁਰਨ ਲਈ ਪ੍ਰੇਰਿਤ ਕਰਦਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਵਿਚ ਲੰਗਰ ਛਕਿਆ |
ਪਿਛਲੀ ਖ਼ਬਰ ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਮੋਗਾ ਵਿਖੇ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।