ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜਿਸ ਦੀ 4.9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਕਈ ਸਾਲਾਂ ਤੋਂ ਇਹ ਸੰਸਥਾ ਆਨਲਾਈਨ ਅਤੇ ਆਫ਼ਲਾਈਨ ਕਲਾਸਾਂ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੇ ਆਈਲਟਸ ਦੇ ਵਿਦਿਆਰਥੀ ਆਰੀਅਨ ਨੇ ਟਰੇਨਰਾਂ ਦੀ ਮਿਹਨਤ ਓਵਰਆਲ 6 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |