05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 06-11-2025
ਠੱਠੀ ਭਾਈ, 5 ਨਵੰਬਰ (ਜਗਰੂਪ ਸਿੰਘ ਮਠਾੜੂ)-ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਹਜ਼ੂਰਾ ਸਿੰਘ ਜੀ ਦੇ ਵਰਸੋਏ ਹੋਏ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਗੱਦੀ ਨਸ਼ੀਨ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਸੁਖਾਨੰਦ (ਮੋਗਾ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਜਪੁਜੀ ਸਾਹਿਬ ਦੇ ਜਾਪ ਕਰਵਾਏ ਗਏ ਅਤੇ ਬੱਚਿਆਂ ਦੁਆਰਾ ਰੂਹਾਨੀ ਕੀਰਤਨ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸਿਧਾਂਤਾਂ 'ਤੇ ਚੱਲਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ | ਇਸ ਸਮੇਂ ਬੱਚਿਆਂ ਨੇ ਧਾਰਮਿਕ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ | ਸਕੂਲ ਦੇ ਸਮੂਹ ਸਟਾਫ਼ ਅਤੇ ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਪ੍ਰਬੰਧਕ ਕਮੇਟੀ ਮੈਂਬਰ ਸੁਖਦੇਵ ਸਿੰਘ, ਦਿਆ ਸਿੰਘ, ਚਰਨਜੀਤ ਸਿੰਘ ਗੱਬੀ, ਜੱਸਾ ਸਿੰਘ ਬਰਾੜ, ਚਰਨਜੀਤ ਸਿੰਘ ਸਿੱਧੂ, ਅਜਮੇਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਚੇਅਰਮੈਨ ਜਸਵੰਤ ਸਿੰਘ ਦਾਨੀ, ਚੇਅਰਮੈਨ ਕੁਲਵੰਤ ਸਿੰਘ ਦਾਨੀ ਤੇ ਚੇਅਰਮੈਨ ਸੁਨੀਲ ਗਰਗ ਵਲੋਂ ਹਰਮਨਪ੍ਰੀਤ ਕੌਰ ਨੂੰ ਵਧਾਈ... ਅਗਲੀ ਖ਼ਬਰ ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਆਈਲਟਸ ਵਿਚੋਂ 6 ਬੈਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।