ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਲੜਕੀਆਂ ਦੀ ਕ੍ਰਿਕਟ ਟੀਮ ਦਾ ਵਿਸ਼ਵ ਕੱਪ ਜਿੱਤਣਾ ਸਮੁੱਚੇ ਦੇਸ਼ ਲਈ ਬਹੁਤ ਮਾਣ ਵਾਲੀ ਗੱਲ ਹੈ ਉੱਥੇ ਹਰਮਨਪ੍ਰੀਤ ਕੌਰ ਨੇ ਟੀਮ ਕਪਤਾਨ ਦੇ ਤੌਰ 'ਤੇ ਬਹੁਤ ਸ਼ਲਾਘਾਯੋਗ ਪ੍ਰਾਪਤੀਆਂ ਕਰ ਕੇ ਮੋਗਾ ਜ਼ਿਲ੍ਹੇ ਦਾ ਨਾਂਅ ਸਾਰੇ ਸੰਸਾਰ ਵਿਚ ਰੌਸ਼ਨ ਕੀਤਾ ਹੈ | ਹਰਮਨਪ੍ਰੀਤ ਕੌਰ ਦੀ ਕਾਮਯਾਬੀ ਸਾਰੇ ਦੇਸ਼ਾਂ ਦੀਆਂ ਲੜਕੀਆਂ ਲਈ ਪ੍ਰੇਰਨਾ ਸਰੋਤ ਵਜੋਂ ਹਮੇਸ਼ਾ ਕੰਮ ਕਰਦੀ ਰਹੇਗੀ | ਚੇਅਰਮੈਨ ਜਸਵੰਤ ਸਿੰਘ ਦਾਨੀ, ਕੁਲਵੰਤ ਸਿੰਘ ਦਾਨੀ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਤੇ ਚੇਅਰਮੈਨ ਸੁਨੀਲ ਗਰਗ ਕਿਚਲੂ ਪਬਲਿਕ ਸਕੂਲ ਮੋਗਾ ਨੇ ਹਰਮਨਪ੍ਰੀਤ ਕੌਰ ਤੇ ਭਾਰਤੀ ਲੜਕੀਆਂ ਦੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ | ਕੁਲਵੰਤ ਸਿੰਘ ਦਾਨੀ ਨੇ ਹਰਮਨਪ੍ਰੀਤ ਕੌਰ ਦੇ ਪਿਤਾ ਨਾਲ ਟੈਲੀਫ਼ੋਨ 'ਤੇ ਵੀ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਨੂੰ ਦੱਸਿਆ ਕਿ ਹਰਮਨਪ੍ਰੀਤ ਕੌਰ ਦਾ ਮੋਗਾ ਆਉਣ 'ਤੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ |