05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪ੍ਰਕਾਸ਼ ਪੁਰਬ 'ਤੇ ਸਪੀਕਰ ਸੰਧਵਾਂ ਨੇ ਵੱਖ-ਵੱਖ ਧਾਰਮਿਕ ਸਮਾਗਮਾਂ 'ਚ ਕੀਤੀ ਸ਼ਿਰਕਤ

ਅਜੀਤ ਡੈਸਕ 06-11-2025
ਫ਼ਰੀਦਕੋਟ, 5 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾਵਾਂ 'ਤੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ ਅਤੇ ਪ੍ਰਕਾਸ਼ ਪੁਰਬ ਦੇ ਧਾਰਮਿਕ ਸਮਾਗਮਾਂ ਵਿਚ ਆਈਆਂ ਸੰਗਤਾਂ, ਸਮੂਹ ਪੰਜਾਬ ਵਾਸੀਆਂ ਅਤੇ ਦੇਸ਼ਾ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ | ਸਪੀਕਰ ਸ: ਸੰਧਵਾ ਨੇ ਗੁਰਦੁਆਰਾ ਸ਼੍ਰੋਮਣੀ ਸੰਗਤ ਸਾਹਿਬ ਕੋਟਕਪੂਰਾ ਵਿਖੇ ਗੁਰਪੁਰਬ ਦੀ ਖੁਸ਼ੀ ਵਿਚ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਸ਼ਿਰਕਤ ਕੀਤੀ | ਇਸ ਉਪਰੰਤ ਉਹ ਗੁਰੂ ਨਾਨਕ ਸਤਿਸੰਗ ਸਭਾ ਫ਼ੇਰੂਮਾਨ ਚੌਕ ਕੋਟਕਪੂਰਾ ਵਿਖੇ ਗੁਰਪੁਰਬ ਦੇ ਸਬੰਧ ਵਿਚ ਕਰਵਾਏ ਗਏ ਨਗਰ ਕੀਰਤਨ 'ਚ ਸ਼ਾਮਿਲ ਹੋਏ | ਉਨ੍ਹਾਂ ਗੁਰਦੁਆਰਾ ਅਕਾਲਗੜ੍ਹ ਸਾਹਿਬ ਮੁਹੱਲਾ ਬਾਠਾਂਵਾਲਾ ਨੇੜੇ ਮੋਂਗਾ ਸਵੀਟਸ ਫ਼ਰੀਦਕੋਟ ਵਿਖੇ ਮਹਾਨ ਗੁਰਮਤਿ ਸਮਾਗਮ ਵਿਚ ਆਪਣੀ ਹਾਜ਼ਰੀ ਭਰੀ | ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਧਾਰਮਿਕ ਸਮਾਗਮਾਂ ਵਿਚ ਆਈਆਂ ਸੰਗਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਿੱਖ ਧਰਮ ਦਾ ਸਭ ਤੋਂ ਪਵਿੱਤਰ ਤੇ ਮਹੱਤਵਪੂਰਨ ਤਿਉਹਾਰ ਹੈ | ਇਸ ਦਿਨ ਨੂੰ ਗੁਰਪੁਰਬ ਦੇ ਰੂਪ ਵਿਚ ਵਿਸ਼ਵ ਭਰ ਦੀਆਂ ਸੰਗਤਾਂ ਵਲੋਂ ਪੂਰੀ ਧਾਰਮਿਕ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਬਚਪਨ ਤੋਂ ਹੀ ਅਧਿਆਤਮਿਕ ਸੁਭਾਅ ਵਾਲੇ ਸਨ ਅਤੇ ਉਨ੍ਹਾਂ ਨੇ ਛੋਟੀ ਉਮਰ ਵਿਚ ਹੀ ਸੱਚਾਈ ਅਤੇ ਭਗਤੀ ਦਾ ਰਾਹ ਚੁਣ ਲਿਆ ਸੀ | ਗੁਰੂ ਜੀ ਨੇ ਚਾਰ ਉਦਾਸੀਆਂ ਕੀਤੀਆਂ ਅਤੇ ਕਈ ਦੇਸ਼ਾਂ ਵਿਚ ਜਾ ਕੇ ਏਕਤਾ, ਸੇਵਾ, ਸੱਚਾਈ ਅਤੇ ਨਿਮਰਤਾ ਦਾ ਸੰਦੇਸ਼ ਦਿੱਤਾ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਮੋਗਾ 'ਚ ਕੰਨਾਂ ਦਾ ਫ੍ਰੀ ਟੈੱਸਟ ਅਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ ਅਗਲੀ ਖ਼ਬਰ ਥਾਣਾ ਮੁਖੀ ਵਲੋਂ ਗਲਤ ਵਿਵਹਾਰ ਕਰਨ 'ਤੇ ਐਮ. ਸੀ. ਤੇ ਸਮਰਥਕਾਂ ਨੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।