ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ
ਅਜੀਤ ਡੈਸਕ
06-11-2025
ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਅਤੇ ਡਾਇਰੈਕਟਰ ਸੰਦੀਪ ਮਹਿਤਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨ ਦੀ ਪ੍ਰੇਰਨਾ ਦਿੰਦਿਆਂ ਕਿਰਤ ਕਰਨ ਤੇ ਜ਼ੋਰ ਦਿਤਾ | ਲੈਕਚਰਾਰ ਹਰਜਿੰਦਰ ਪਾਲ ਸਿੰਘ ਨੇ ਸਟੇਜ ਸੰਚਾਲਨ ਦੀ ਭੂਮਿਕਾ ਨਿਭਾਉਂਦਿਆਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਮੌਕੇ ਪਿ੍ੰਸੀਪਲ ਮੈਡਮ ਪਰਮਿੰਦਰ ਕੌਰ, ਕੋਆਰਡੀਨੇਟਰ ਮੁਕੇਸ਼ ਅਰੋੜਾ, ਕੋਆਰਡੀਨੇਟਰ ਮਿਡਲ ਦੀਪਿਕਾ ਮਨਚੰਦਾ, ਖੁਸ਼ਪ੍ਰੀਤ ਕੌਰ ਅਤੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਰਿਹਾ |