ਸਮਾਲਸਰ, 5 ਨਵੰਬਰ (ਗੁਰਜੰਟ ਕਲਸੀ ਲੰਡੇ)-ਗੁਰਦੁਆਰਾ ਸਾਹਿਬਾਨਾਂ ਦੀ ਸੇਵਾ ਸੰਭਾਲ ਕਰਦੀ ਆ ਰਹੀ ਪੁਰਾਤਨ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਹੋਈ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਮਾਲਸਰ ਤੋਂ ਮਾਸਟਰ ਗੁਰਬਚਨ ਸਿੰਘ ਸਾਬਕਾ ਮੀਤ ਪ੍ਰਧਾਨ ਪੰਜਾਬ ਨੇ ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਦਾ ਮੁੱਖ ਮੁਕਾਬਲਾ ਮਿੱਠੂ ਸਿੰਘ ਕਾਨੇ ਕੇ ਦੇ ਵਿਚਕਾਰ ਸੀ | ਧਾਮੀ ਨੇ ਵਿਰੋਧੀ ਉਮੀਦਵਾਰ ਮਿੱਠੂ ਸਿੰਘ ਕਾਹਨੇ ਕੇ ਨੂੰ ਹਰਾ ਕੇ ਮੁੜ ਸ਼੍ਰੋਮਣੀ ਕਮੇਟੀ ਦੀ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਸੁਖਚਰਨ ਸਿੰਘ ਛਿੰਦਾ ਸਾਬਕਾ ਚੇਅਰਮੈਨ ਠੱਠੀ ਭਾਈ, ਗੁਰਮੇਲ ਸਿੰਘ ਸੰਗਤਪੁਰ, ਹਰਮੇਲ ਸਿੰਘ ਮੌੜ, ਰਮੇਸ਼ ਸਿੰਘ ਲਧਾਈ ਕੇ, ਐਸ.ਜੀ.ਪੀ.ਸੀ. ਮੈਂਬਰ ਸੁਖਹਰਪ੍ਰੀਤ ਸਿੰਘ ਰੋਡੇ ਆਦਿ ਨੇ ਵਧਾਈ ਦਿੱਤੀ ਹੈ | ਮਾਸਟਰ ਗੁਰਬਚਨ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਕਾਹਨੇ ਕਾ ਨਾਲ ਮੁੱਖ ਮੁਕਾਬਲਾ ਸੀ | ਉਨ੍ਹਾਂ ਕਿਹਾ ਕਿ ਪਹਿਲੀਆਂ ਚੋਣਾਂ ਵਿਚ ਵਿਰੋਧੀ ਪਾਰਟੀਆਂ ਅਕਸਰ ਆਖਿਆ ਕਰਦੀਆਂ ਸਨ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਲਿਫ਼ਾਫ਼ੇ ਵਿਚੋਂ ਨਿਕਲਦਾ ਹੈ, ਪਰ ਇਸ ਵਾਰ ਸਾਹਮਣੇ ਹੋਏ ਮੁਕਾਬਲੇ ਵਿਚ ਲੋਕਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਹਨ | ਹਰਜਿੰਦਰ ਸਿੰਘ ਧਾਮੀ ਨੇ ਮਿੱਠੂ ਸਿੰਘ ਕਾਹਨੇ ਕੇ ਜੋ ਕਿ ਉਸ ਦੇ ਮੁੱਖ ਵਿਰੋਧੀ ਉਮੀਦਵਾਰ ਸਨ ਨੂੰ ਵੀ ਐਗਜ਼ੈਕਟਿਵ ਕਮੇਟੀ ਵਿਚ ਲੈ ਕੇ ਦਿਖਾ ਦਿੱਤਾ ਕਿ ਉਹ ਹਰ ਤਰ੍ਹਾਂ ਨਾਲ ਨਿਰਪੱਖ ਰਹੇ ਹਨ |