14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ ਹੈਰੋਇਨ ਸਮੇਤ 2 ਕਾਬੂ

ਅਜੀਤ ਡੈਸਕ 07-11-2025
ਮੋਗਾ, 6 ਨਵੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ 2 ਜਾਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 265 ਗ੍ਰਾਮ ਹੈਰੋਇਨ ਬਰਾਮਦ ਕੀਤੀ | ਇਸ ਸਬੰਧੀ ਡੀ.ਐਸ.ਪੀ. (ਡੀ) ਸੁਖਅੰਮਿ੍ਤ ਸਿੰਘ ਨੇ ਦੱਸਿਆ ਕਿ ਮੁੱਖ ਅਫ਼ਸਰ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ 'ਚ ਜਦ ਸੀ.ਆਈ.ਏ. ਸਟਾਫ਼ ਦੇ ਸਬ ਇੰਸਪੈਕਟਰ ਜਰਨੈਲ ਸਿੰਘ ਗਸ਼ਤ ਦੌਰਾਨ ਬਾਘਾ ਪੁਰਾਣਾ ਮੇਨ ਚੌਕ ਵਿਚ ਮੌਜੂਦ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬੂਟਾ ਰਾਮ ਉਰਫ਼ ਬੂਟਾ ਵਾਸੀ ਭੋਲੂ ਵਾਲਾ ਰੋਡ ਫ਼ਰੀਦਕੋਟ ਤੇ ਨਰਿੰਦਰ ਸਿੰਘ ਉਰਫ਼ ਨਿੰਦੀ ਵਾਸੀ ਪਿੰਡ ਪੱਕਾ ਜ਼ਿਲ੍ਹਾ ਫ਼ਰੀਦਕੋਟ ਜੋ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਤੇ ਅੱਜ ਉਹ ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਜਾਂਦੇ ਰੋਡ 'ਤੇ ਪੈਂਦੇ ਬਾਈਪਾਸ 'ਤੇ ਖੜ੍ਹੇ ਹਨ | ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਦੋਵਾਂ ਨੂੰ ਗਿ੍ਫ਼ਤਾਰ ਕਰ ਲਿਆ ਤੇ ਡੀ.ਐਸ.ਪੀ. ਬਾਘਾ ਪੁਰਾਣਾ ਦਲਬੀਰ ਸਿੰਘ ਸਿੱਧੂ ਦੀ ਹਾਜ਼ਰੀ 'ਚ ਤਲਾਸ਼ੀ ਲੈਣ 'ਤੇ 265 ਗ੍ਰਾਮ ਹੈਰੋਇਨ ਬਰਾਮਦ ਕੀਤੀ ਤੇ ਉਨ੍ਹਾਂ ਖ਼ਿਲਾਫ਼ ਥਾਣਾ ਬਾਘਾ ਪੁਰਾਣਾ 'ਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਡੀ.ਐਸ.ਪੀ. ਸੁਖਅੰਮਿ੍ਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਉਨ੍ਹਾਂ ਮੰਨਿਆ ਕਿ ਬਰਾਮਦ ਹੋਈ ਹੈਰੋਇਨ ਉਨ੍ਹਾਂ ਨੇ ਅੱਗੇ ਫਤਿਹ ਸਿੰਘ ਉਰਫ਼ ਫਤਿਹ ਵਾਸੀ ਪੱਕਾ ਫ਼ਰੀਦਕੋਟ ਤੇ ਹਰਜੋਤ ਸਿੰਘ ਉਰਫ਼ ਜੋਤ ਵਾਸੀ ਰੋਡੇ ਥਾਣਾ ਸਮਾਲਸਰ ਨੂੰ ਸਪਲਾਈ ਕਰਨੀ ਸੀ, ਇਸ ਲਈ ਉਨ੍ਹਾਂ ਨੂੰ ਵੀ ਮੁਕੱਦਮੇ ਵਿਚ ਸ਼ਾਮਲ ਕੀਤਾ ਗਿਆ ਹੈ |
ਪਿਛਲੀ ਖ਼ਬਰ ਹਰਮਨਪ੍ਰੀਤ ਨੇ ਵਧਾਇਆ ਪੂਰੇ ਵਿਸ਼ਵ 'ਚ ਭਾਰਤ ਦਾ ਮਾਣ-ਪਰਮਪਾਲ ਸਿੰਘ ਤਖ਼ਤੂਪੁਰਾ ਅਗਲੀ ਖ਼ਬਰ 'ਜਿਸ ਦਾ ਖੇਤ ਉਸ ਦੀ ਰੇਤ' ਮੁਹਿੰਮ ਦੀ ਉਲੰਘਣਾ ਤਹਿਤ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।