14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੰਜਾਬ ਸੂਬੇ 'ਚ ਰਾਜਸੀ ਪਾਰਟੀਆਂ ਨੇ ਦਲਿਤ ਵਰਗ ਨੂੰ ਹਮੇਸ਼ਾ ਆਪਣੀ ਵੋਟ ਬੈਂਕ ਲਈ ਵਰਤਿਆ-ਕੇਵਲ ਸੈਦੋਕੇ

ਅਜੀਤ ਡੈਸਕ 07-11-2025
ਨਿਹਾਲ ਸਿੰਘ ਵਾਲਾ, 6 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਪ੍ਰਦੇਸ਼ ਦੀ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਪਿਛਲੇ ਦਿਨੀਂ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਜਨਤਕ ਤੌਰ 'ਤੇ ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੀ ਜਾਤੀ ਨੂੰ ਪਰਖਦੇ ਹੋਏ ਉਨ੍ਹਾਂ ਨੂੰ ਕਾਲੇ ਰੰਗ ਵਾਲਾ ਤੇ ਪੱਠੇ ਪਾਉਣ ਵਾਲਾ ਦੱਸਦੇ ਹੋਏ ਉਨ੍ਹਾਂ ਦੀ ਸ਼ਖ਼ਸੀਅਤ 'ਤੇ ਤਿੱਖਾ ਹਮਲਾ ਕੀਤਾ ਜਿਸ ਕਾਰਨ ਪੰਜਾਬ ਦੇ ਸਮੁੱਚੇ ਮਜ਼੍ਹਬੀ ਸਿੱਖ ਸਮਾਜ ਅੰਦਰ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਖ਼ਿਲਾਫ਼ ਰੋਸ ਦੀ ਲਹਿਰ ਫੈਲ ਗਈ ਹੈ | ਬਸਪਾ ਦੇ ਹਲਕਾ ਫ਼ਰੀਦਕੋਟ ਦੇ ਇੰਚਾਰਜ ਕੇਵਲ ਸਿੰਘ ਸੈਦੋਕੇ ਨੇ ਇਸ ਟਿੱਪਣੀ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਰਾਜੇ ਵੜਿੰਗ ਦਾ ਦਲਿਤ ਵਿਰੋਧੀ ਚਿਹਰਾ ਸਪੱਸ਼ਟ ਹੋ ਚੁੱਕਿਆ ਹੈ ਕਿ ਰਾਜਸੀ ਪਾਰਟੀ ਵਲੋਂ ਦਲਿਤ ਵਰਗ ਨੂੰ ਸਿਰਫ਼ ਵੋਟ ਬੈਂਕ ਲਈ ਵਰਤਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੂਬਾ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ 2022 'ਚ ਕਾਂਗਰਸ ਪਾਰਟੀ ਦੀ ਹਾਰ ਦਾ ਠੀਕਰਾ ਦਲਿਤ ਵਰਗ ਵਿਰੱੁਧ ਭੰਨਦਿਆਂ ਕਿਹਾ ਸੀ ਕਿ ਪੈਰ ਦੀ ਜੁੱਤੀ ਹਾਈ ਕਮਾਂਡ ਨੇ ਸੂਬਾ ਕਾਂਗਰਸ ਦੇ ਸਿਰ ਉੱਪਰ ਰੱਖ ਦਿੱਤੀ ਹੈ, ਜਿਸ ਕਾਰਨ ਸੂਬੇ ਅੰਦਰ ਕਾਂਗਰਸ ਹਾਰੀ ਹੈ |
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਨਿਵਾਸ ਕੋਠੇ ਸਮਾਲਸਰ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਲੈਵਲ ਸ਼ੂਟਿੰਗ ਮੁਕਾਬਲਿਆਂ 'ਚ ਜਿੱਤੇ 6 ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।