ਸਮਾਲਸਰ, 6 ਨਵੰਬਰ (ਗੁਰਜੰਟ ਕਲਸੀ ਲੰਡੇ)-ਗੁਰਦੁਆਰਾ ਗੁਰੂ ਨਾਨਕ ਨਿਵਾਸ ਕੋਠੇ ਸਮਾਲਸਰ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ | ਇਸ ਮੌਕੇ ਐਨ.ਆਰ.ਆਈ. ਸਮੂਹ ਸੰਗਤ ਤੇ ਕੋਠੇ ਸਮਾਲਸਰ ਵਾਸੀਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ ਗਏ ਸਨ | ਉਨ੍ਹਾਂ ਦੇ ਅੱਜ ਭੋਗ ਪਾਏ ਗਏ | ਭੋਗ ਉਪਰੰਤ ਏਕਮ ਕੌਰ ਤੇ ਮੰਨਤ ਕੌਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਉਦਾਸੀਆਂ, ਸਮਾਜ ਨੂੰ ਸੇਧ ਦੇਣ ਵਾਲੀਆਂ ਸਿੱਖ ਸਾਖੀਆਂ, ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ | ਇਸ ਮੌਕੇ ਛੋਟੇ ਛੋਟੇ ਬੱਚਿਆਂ ਦੀ ਗੁਰਮਤਿ ਪ੍ਰੀਖਿਆ ਲਈ ਗਈ ਤੇ ਉਨ੍ਹਾਂ ਨੂੰ ਪ੍ਰਧਾਨ ਫੂਲਾ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਹ ਸਾਰੀ ਸੇਵਾ ਐਨ.ਆਰ.ਆਈ. ਸਮੂਹ ਸੰਗਤ ਵਲੋਂ ਕੀਤੀ ਗਈ ਸੀ | ਤਿੰਨ ਦਿਨ ਦੇਸੀ ਘਿਓ ਦੇ ਲੱਡੂ, ਲੰਗਰ ਪ੍ਰਸ਼ਾਦੇ ਆਦਿ ਖੁੱਲੇ੍ਹ ਵਰਤਾਏ ਗਏ |