ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਪ੍ਰਸਿੱਧ ਵਿੱਦਿਅਕ ਸੰਸਥਾ ਡੀ.ਐਨ. ਮਾਡਲ ਸਕੂਲ ਦੀ ਪ੍ਰਬੰਧਕੀ ਕਮੇਟੀ ਵਿਚ ਨਵੇਂ ਮੈਂਬਰ ਆਰੀਆ ਪ੍ਰਤੀਨਿਧੀ ਸਭਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸ਼ਾਮਿਲ ਕੀਤੇ ਗਏ ਹਨ | ਆਰੀਆ ਪ੍ਰਤੀਨਿਧੀ ਸਭਾ ਪੰਜਾਬ ਦੇ ਪ੍ਰਧਾਨ ਤੁਸ਼ਾਰ ਗੋਇਲ ਤੇ ਸਕੱਤਰ ਅਸ਼ਵਨੀ ਸ਼ਰਮਾ ਮੱਟੂ ਦੀ ਅਗਵਾਈ ਹੇਠ ਜਾਰੀ ਕੀਤੀ ਗਈ ਸੂਚੀ ਅਨੁਸਾਰ ਗੌਰਵ ਗਰਗ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ, ਯੋਗੇਸ਼ ਠਾਕੁਰ, ਸੀ.ਏ. ਆਯੁਸ਼ ਅਰੋੜਾ ਰਿੱਕੀ, ਅਵਿਨਾਸ਼ ਗੁਪਤਾ, ਕਪਿਲ ਸੂਦ, ਸੁਭਾਸ਼ ਸੂਦ, ਡਾ. ਰਾਕੇਸ਼ ਗਾਂਧੀ ਤੇ ਅਮਿਤ ਬਾਂਸਲ ਨੂੰ ਪ੍ਰਬੰਧਕੀ ਕਮੇਟੀ ਦੇ ਮੈਂਬਰ ਨਾਮਜ਼ਦ ਕੀਤਾ ਗਿਆ ਹੈ | ਸਕੂਲ ਵਿਚ ਸਾਰੇ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਪ੍ਰਧਾਨ ਤੁਸ਼ਾਰ ਗੋਇਲ ਨੇ ਆਰੀਆ ਪ੍ਰਤੀਨਿਧੀ ਸਭਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਨਵੇਂ ਮੈਂਬਰਾਂ ਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਸਕੂਲ ਦੇ ਕੰਮ ਨੂੰ ਅੱਗੇ ਵਧਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਤੇ ਵਿਦਿਆਰਥੀਆਂ ਦੇ ਭਵਿੱਖ ਲਈ ਸਕੂਲ ਦਾ ਕੰਮ ਪਹਿਲਾਂ ਵਾਂਗ ਹੀ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਤੁਸ਼ਾਰ ਗੋਇਲ ਨੇ ਕਿਹਾ ਕਿ ਮੈਨੇਜਮੈਂਟ ਕਮੇਟੀ ਤੇ ਸਮੂਹ ਸਟਾਫ਼ ਸਕੂਲ ਤੇ ਵਿਦਿਆਰਥੀਆਂ ਦੇ ਭਵਿੱਖ ਲਈ ਉਹ ਸਖ਼ਤ ਮਿਹਨਤ ਤੇ ਲਗਨ ਨਾਲ ਕੰਮ ਕਰਨਗੇ |