14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸਿਹਤ ਵਿਭਾਗ ਮੋਗਾ ਵਲੋਂ ਹਵਾ ਪ੍ਰਦੂਸ਼ਣ ਸੰਬੰਧੀ ਐਡਵਾਈਜ਼ਰੀ ਜਾਰੀ

ਅਜੀਤ ਡੈਸਕ 07-11-2025
ਮੋਗਾ, 6 ਨਵੰਬਰ (ਗੁਰਤੇਜ ਸਿੰਘ ਬੱਬੀ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਵਾ ਪ੍ਰਦੂਸ਼ਣ ਸਮੇਂ ਸਿਹਤਮੰਦ ਜੀਵਨ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਤਾਂ ਜੋ ਲੋਕਾਂ ਨੂੰ ਸਿਹਤ ਸਬੰਧੀ ਕੋਈ ਸਮੱਸਿਆ ਨਾ ਆਵੇ | ਇਸ ਸਬੰਧੀ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਹਵਾ ਪ੍ਰਦੂਸ਼ਣ ਛੋਟੇ ਬੱਚੇ, ਗਰਭਵਤੀ ਔਰਤਾਂ, 60 ਸਾਲ ਤੋਂ ਉੱਪਰ ਉਮਰ ਦੇ ਬਜ਼ੁਰਗ, ਸ਼ੂਗਰ, ਦਿਲ ਦੀਆਂ ਬਿਮਾਰੀਆਂ ਦੇ ਰੋਗੀ, ਸਾਹ ਦਮਾ ਆਦਿ ਜ਼ਿਆਦਾ ਸਮੇਂ ਤੋਂ ਬਿਮਾਰੀਆਂ ਤੋਂ ਪੀੜਤਾਂ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ | ਇਸ ਲਈ ਛੋਟੇ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਤੇ ਜ਼ਿਆਦਾ ਸਮੇਂ ਤੋਂ ਕਿਸੇ ਬਿਮਾਰੀ ਤੋਂ ਪੀੜਤਾਂ ਨੂੰ ਬਾਹਰੀ ਗਤੀਵਿਧੀਆਂ ਤੋਂ ਬਚਣਾ ਚਾਹੀਦਾ ਹੈ ਤੇ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ | ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਜਸਜੀਤ ਕੌਰ ਤੇ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਅੰਮਿ੍ਤ ਸ਼ਰਮਾ ਨੇ ਦੱਸਿਆ ਕਿ ਹਵਾ ਪ੍ਰਦੂਸ਼ਣ ਖ਼ਾਸ ਤੌਰ 'ਤੇ ਸਵੇਰੇ ਸ਼ਾਮ ਬਾਹਰੀ ਗਤੀਵਿਧੀਆਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਬਾਹਰ ਜਾਣ ਸਮੇਂ ਮਾਸਿਕ ਦੀ ਵਰਤੋਂ ਤੇ ਪੂਰਾ ਤਨ ਢਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਤੇ ਪ੍ਰਦੂਸ਼ਣ ਨੂੰ ਘਟਾਉਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ |
ਪਿਛਲੀ ਖ਼ਬਰ ਮੋਗਾ ਵਿਖੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਡੀ.ਐਨ. ਮਾਡਲ ਸਕੂਲ ਦੇ ਤੁਸ਼ਾਰ ਗੋਇਲ ਦੁਬਾਰਾ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।