02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਰਾਜ ਪੱਧਰੀ ਪੁਰਸਕਾਰਾਂ ਲਈ ਅਰਜ਼ੀਆਂ ਦੀ ਮੰਗ

ਅਜੀਤ ਡੈਸਕ 23-11-2025
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਰਾਜ ਪੱਧਰੀ ਪੁਰਸਕਾਰ ਦਿੱਤੇ ਜਾਣੇ ਹਨ ਜਿਸ ਦੇ ਤਹਿਤ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਲੋਂ 25 ਨਵੰਬਰ 2025 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਸਸ਼ਕਤੀਕਰਨ ਲਈ ਸਟੇਟ ਅਵਾਰਡ ਸਕੀਮ ਤਹਿਤ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿਨ੍ਹਾਂ ਵਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਜਾਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਣ, ਨੂੰ ਸਟੇਟ ਅਵਾਰਡ ਲਈ ਵਿਚਾਰਿਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ, ਜਿਨ੍ਹਾਂ ਵਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਯੋਗਦਾਨ ਪਾਏ ਗਏ ਹਨ, ਨੂੰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਨਵੀ ਦਿੱਲੀ ਵਲੋਂ ਰਾਜ ਪੱਧਰੀ ਪੁਰਸਕਾਰ ਦਿੱਤੇ ਜਾਣਗੇ |
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਬਿਨੈਕਾਰਾਂ ਪਾਸੋਂ ਅਰਜ਼ੀਆਂ ਪ੍ਰਾਪਤ ਕਰਨ ਦੀ ਮਿਤੀ : 25 ਨਵੰਬਰ, 2025 ਨਿਰਧਾਰਿਤ ਕੀਤੀ ਗਈ ਹੈ | ਅਰਜ਼ੀਆਂ ਦੇਣ ਸਬੰਧੀ ਗਾਈਡ ਲਾਈਨਜ਼ ਅਤੇ ਪ੍ਰੋਫਾਰਮੇ ਸਥਾਨਕ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਮੋਗਾ ਵਿਖੇ ਪ੍ਰਾਪਤ ਕੀਤੇ ਜਾ ਸਕਦੇ ਹਨ | ਵਰਿੰਦਰ ਸਿੰਘ ਟਿਵਾਣਾ ਵਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 3 ਦਸੰਬਰ, 2025 ਨੂੰ ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਜ ਪੱਧਰੀ ਪੁਰਸਕਾਰਾਂ ਲਈ ਵੱਧ ਚੜ੍ਹ ਕੇ ਅਪਲਾਈ ਕਰਨ ਤਾਂ ਜੋ ਭਾਰਤ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਪੰਜਾਬ ਪੱਧਰੀ ਪੁਰਸਕਾਰ- 2025 ਲਈ ਵਿਚਾਰਿਆ ਜਾ ਸਕੇ |
ਪਿਛਲੀ ਖ਼ਬਰ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਅਤੇ ਦੋ ਰ... ਅਗਲੀ ਖ਼ਬਰ 3 ਕਿੱਲੋ 120 ਗ੍ਰਾਮ ਹੈਰੋਇਨ ਸਮੇਤ 3 ਕਾਬੂ, 2 ਦੀ ਭਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।