03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਅਤੇ ਦੋ ਰੋਜ਼ਾ ਵਿਸ਼ੇਸ਼ ਸੈਮੀਨਾਰ ਕਰਵਾਇਆ

ਅਜੀਤ ਡੈਸਕ 23-11-2025
ਬੱਧਨੀ ਕਲਾਂ, 22 ਨਵੰਬਰ (ਸੰਜੀਵ ਕੋਛੜ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਚੌਥੀ ਅਰਧ ਸ਼ਤਾਬਦੀ ਨੂੰ ਸਮਰਪਿਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਬਾਬਾ ਪ੍ਰਦੀਪ ਸਿੰਘ ਦੀ ਰਹਿਨੁਮਾਈ ਹੇਠ ਧਾਰਮਿਕ ਸਮਾਗਮ ਅਤੇ ਖੋਜ ਪੱਤਰ ਪੜਨ ਸਬੰਧੀ ਦੋ ਰੋਜ਼ਾ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਇਸ ਸਬੰਧ 'ਚ ਬੀਤੇ 3 ਨਵੰਬਰ ਤੋਂ ਇਕੋਤਰੀ ਦੇ ਸ੍ਰੀ ਅਖੰਡ ਪਾਠਾਂ ਦੀ ਆਰੰਭਤਾ ਕੀਤੀ ਗਈ ਜਿੰਨਾਂ ਦੇ ਭੋਗ 27 ਨਵੰਬਰ ਨੂੰ ਪਾਏ ਜਾਣਗੇ | ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਤੌਰ ਤੇ ਪਹੁੰਚੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਦਿਆਂ ਬਹੁਤ ਵੱਡੀ ਗਿਣਤੀ 'ਚ ਇਕੱਤਰ ਹੋਈਆਂ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ, ਭਾਈ ਲੱਖੀ ਸ਼ਾਹ ਵਣਜਾਰਾ ਜੀ ਅਤੇ ਭਾਈ ਜੈਤਾ ਜੀ ਦੀ ਜੀਵਨੀ ਤੇ ਚਾਨਣਾਂ ਪਾਉਂਦਿਆਂ ਗੁਰੂਆਂ ਵਲੋਂ ਦਰਸਾਏ ਗਏ ਮਾਰਗਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ, ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਗ੍ਰਹਿਣ ਕਰਨ ਨਾਲ ਸਭ ਕਾਰਜ ਨੇਪਰੇ ਚੜ੍ਹਦੇ ਤੇ ਸਭ ਦੁੱਖ ਦੂਰ ਹੋ ਜਾਂਦੇ ਹਨ, ਗੁਰੂਆਂ ਨੇ ਸਾਨੂੰ ਕਾਮ, ਕ੍ਰੋਧ, ਲੋਹ ਤੋਂ ਮੁਕਤ ਹੋਣ ਦੀ ਸਿੱਖਿਆ ਦਿੱਤੀ ਹੈ, ਉਨ੍ਹਾਂ ਬਾਬਾ ਪ੍ਰਦੀਪ ਸਿੰਘ ਵਲੋਂ ਧਰਮ ਅਤੇ ਸਿੱਖੀ ਦੇ ਪ੍ਰਚਾਰ ਤੇ ਪਾਸਾਰ ਲਈ ਕੀਤੇ ਜਾ ਰਹੇ ਉਪਰਾਲੇ ਅਤੇ ਕਰਵਾਏ ਜਾ ਰਹੇ ਇਸ ਦੋ ਰੋਜ਼ਾ ਸੈਮੀਨਾਰ 'ਚ ਖੋਜ ਪੱਤਰ ਪੜਣ ਦੀ ਭਰਪੂਰ ਸ਼ਲਾਘਾ ਕੀਤੀ | ਇਸ ਸਮੇਂ ਜਿੱਥੇ ਪਹੁੰਚੇ ਹੋਏ ਹੋਰਨਾਂ ਵਿਦਵਾਨਾਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਉੱਥੇ ਹੀ ਬਾਬਾ ਪ੍ਰਦੀਪ ਸਿੰਘ ਨੇ ਪਹੁੰਚੀਆਂ ਮੁੱਖ ਸ਼ਖ਼ਸੀਅਤਾਂ ਤੇ ਵਿਦਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰੇਕ ਮਨੁੱਖ ਨੂੰ ਆਪੋ-ਆਪਣੇ ਧਰਮਾਂ ਦਾ ਇਕ ਘੰਟਾ ਨਿੱਤਨੇਮ, ਸਿਮਰਨ ਜ਼ਰੂਰ ਕਰਨਾ ਚਾਹੀਦਾ ਹੈ, ਅਸੀਂ ਆਪਣੇ ਵਿਰਸੇ, ਧਰਮ ਅਤੇ ਸੋਸਾਇਟੀ ਨਾਲੋ ਟੁੱਟ ਕੇ ਹੋਰਨਾਂ ਦੇਸ਼ਾਂ ਦੇ ਵਿਰਸੇ ਨੂੰ ਅਪਨਾ ਰਹੇ ਹਾਂ ਅਜੋਕੇ ਸਮੇਂ ਇਸ ਤੋਂ ਸੰਭਲਣ ਦੀ ਅਹਿਮ ਲੋੜ ਹੈ ਜਿਹੜੀਆਂ ਕੌਮਾਂ ਆਪਣੇ ਧਰਮ ਤੋਂ ਦੂਰ ਹੋ ਜਾਂਦੀਆਂ ਹਨ ਉਹ ਅਲੋਪ ਹੋ ਜਾਂਦੀਆਂ ਹਨ ਜਦੋਂ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਕਿਸੇ ਨੇ ਕਿਸੇ ਧਰਮ ਤੇ ਜੁਲਮ ਕੀਤਾ ਹੈ ਤਾਂ ਹਮੇਸ਼ਾ ਹੀ ਸਿੱਖ ਕੌਮ ਨੇ ਜੁਲਮ ਦਾ ਡਟ ਕੇ ਮੁਕਾਬਲਾ ਕੀਤਾ | ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਪਾ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ | ਡਾ. ਹਰਭਜਨ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਕਿਸੇ ਵੀ ਸ਼ਬਦ ਪ੍ਰਤੀ ਵਿਤਕਰਾ ਨਹੀਂ ਹੋਣਾ ਚਾਹੀਦਾ | ਸਟੇਜ ਦੀ ਭੂਮਿਕਾ ਹਰਜਿੰਦਰ ਸਿੰਘ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਡਾ. ਹਰਦੇਵ ਸਿੰਘ, ਡਾ. ਹਰਭਜਨ ਸਿੰਘ, ਡਾ. ਬਲਵਿੰਦਰਜੀਤ ਕੌਰ, ਡਾ. ਇੰਦਰਜੀਤ ਸਿੰਘ, ਡਾ. ਭਰਤਵੀਰ ਕੌਰ, ਪ੍ਰੋ. ਸੁਰਜੀਤ ਸਿੰਘ ਭੱਟੀ, ਪ੍ਰੋ. ਹਰਵਿੰਦਰ ਸਿੰਘ, ਡਾ. ਮੁਹੱਬਤ ਸਿੰਘ, ਡਾ. ਕਿਰਨ, ਡਾ. ਕੁਲਵਿੰਦਰ ਸਿੰਘ, ਹਰਿੰਦਰਪਾਲ ਸਿੰਘ, ਡਾ. ਸਿਕੰਦਰ ਸਿੰਘ, ਡਾ. ਗੁਰਤੇਜ ਸਿੰਘ, ਡਾ. ਕੇਹਰ ਸਿੰਘ, ਡਾ. ਕਮਲਦੀਪ ਕੌਰ, ਡਾ. ਰਜਿੰਦਰ ਕੌਰ ਆਦਿ ਵਿਦਵਾਨਾਂ ਤੋਂ ਇਲਾਵਾ ਪਿ੍ਤਪਾਲ ਸਿੰਘ, ਹਰਪ੍ਰੀਤ ਸਿੰਘ ਲਵਲੀ ਘੋਲੀਆ, ਗੋਬਿੰਦਰ ਸਿੰਘ ਜ਼ਿੰਦੀ, ਪਿ੍ੰਸੀਪਲ ਜਗਦੀਸ਼ ਰਾਜ ਸ਼ਰਮਾ, ਰਤਨ ਸਿੰਘ ਸਾਬਕਾ ਚੇਅਰਮੈਨ, ਸੂਰਜ ਪ੍ਰਕਾਸ਼ ਸ਼ਰਮਾ, ਸੁਖਮੰਦਰ ਸਿੰਘ ਬਰਾੜ, ਗੁਰਮੇਲ ਸਿੰਘ ਸਰਪੰਚ, ਕੁਲਵੰਤ ਸਿੰਘ, ਸੁਖਦੀਪ ਸਿੰਘ ਸਰਪੰਚ, ਰਾਜਦੀਪ ਸਿੰਘ ਆਦਿ ਤੋਂ ਇਲਾਵਾ ਬਹੁਤ ਵੱਡੀ ਗਿਣਤੀ 'ਚ ਸੰਗਤਾਂ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਨਾਜ਼ੀਆ ਡਰੀਮਜ਼ ਵਲੋਂ ਗੋਲਡ ਕੌਸਟ ਕਲੱਬ 'ਚ ਲਗਾਈ ਗਈ ਦੋ ਰੋਜ਼ਾ ਪ੍ਰਦਰਸ਼ਨੀ ਦਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ... ਅਗਲੀ ਖ਼ਬਰ ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਰਾਜ ਪੱਧਰੀ ਪੁਰਸਕਾਰਾਂ ਲਈ ਅਰਜ਼ੀਆਂ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।