03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਭਾਰਤੀ ਕਿਸਾਨ ਯੂਨੀਅਨ ਆਜ਼ਾਦ ਨੇ ਕੀਤਾ ਫੰਡ ਇਕੱਠਾ

ਅਜੀਤ ਡੈਸਕ 23-11-2025
ਕਿਸ਼ਨਪੁਰਾ ਕਲਾਂ, 22 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਪਿੰਡ ਤੋਂ ਨਕਦ ਰਾਸ਼ੀ ਇਕੱਤਰ ਕੀਤੀ ਗਈ | ਇਸ ਸਮੇਂ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੂੰ ਪਿੰਡ ਵਿਚੋਂ ਬਹੁਤ ਵਧੀਆ ਸਹਿਯੋਗ ਮਿਲਿਆ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਵੀ ਪਿੰਡ ਵਾਸੀਆਂ ਨੂੰ ਪੂਰਾ ਪੂਰਾ ਸਹਿਯੋਗ ਮਿਲੇਗਾ | ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਮਾਨ, ਗੁਰਮੀਤ ਸਿੰਘ ਰਾਜਾ ਮੱਟੂ, ਇਕਬਾਲ ਸਿੰਘ ਮਾਨ, ਇੰਦਰਜੀਤ ਸਿੰਘ ਹੈਪੀ, ਸੁਖਵਿੰਦਰ ਸਿੰਘ ਕਾਲੂ, ਗੁਰਮੀਤ ਸਿੰਘ ਲਾਡੀ, ਜਸਪ੍ਰੀਤ ਸਿੰਘ ਜੱਸੀ, ਨਿਰਮਲ ਸਿੰਘ ਮੱਟੂ, ਜਗਤਾਰ ਸਿੰਘ ਸਾਗੂ, ਦਰਸ਼ਨ ਸਿੰਘ ਮਾਨ, ਬਿੱਲੂ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਜ਼ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜ਼ੇ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਅੱਜ ਤੋਂ-ਬਾਬਾ ਗੁਰਦਿਆਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।