04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ੇਸ਼ ਸਭਾ ਦਾ ਆਯੋਜਨ

ਅਜੀਤ ਡੈਸਕ 23-11-2025
ਧਰਮਕੋਟ, 22 ਨਵੰਬਰ (ਪਰਮਜੀਤ ਸਿੰਘ)-ਯੂ.ਕੇ. ਇੰਟਰਨੈਸ਼ਨਲ ਸਕੂਲ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਆਦਰ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਹਾਜ਼ਰੀ ਭਰੀ | ਸਭਾ ਦੌਰਾਨ ਵਿਦਿਆਰਥੀਆਂ ਵਲੋਂ ਕਵਿਤਾ ਪਾਠ, ਸ਼ਬਦ ਗਾਇਣ ਅਤੇ ਸ਼ਲੋਕ ਉਚਾਰਨ ਕੀਤਾ ਗਿਆ | ਗੁਰਬਾਣੀ ਅਧਿਆਪਕ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਉਨ੍ਹਾਂ ਦੀ ਸ਼ਹਾਦਤ ਅਤੇ ਕੁਰਬਾਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥੀਆਂ ਨੂੰ ਸਚਾਈ ਅਤੇ ਧਰਮ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਨਗਰ ਕੀਰਤਨ ਵਿਚ ਵੀ ਸ਼ਾਮਿਲ ਹੋਏ ਜਿੱਥੇ ਉਨ੍ਹਾਂ ਨੇ ਭਗਤੀ ਭਾਵ ਨਾਲ ਗੁਰੂ ਜੀ ਦੀ ਮਹਿਮਾ ਦਾ ਗਾਇਣ ਕੀਤਾ | ਪਿ੍ੰਸੀਪਲ ਮੈਡਮ ਰੋਜ਼ੀ ਮਹਿਤਾ ਅਤੇ ਡਿਪਟੀ ਪਿ੍ੰਸੀਪਲ ਪਵਨਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਜੀ ਦੀ ਮਹਾਨ ਸ਼ਹਾਦਤ 'ਤੇ ਚਾਨਣ ਪਾਇਆ | ਸਮਾਗਮ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਣਾ ਬਾਸੀ ਅਤੇ ਨੀਰਜ ਖੋਸਲਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਪਰਿੰਗ ਡੇਲ ਸਕੂਲ ਨੇ ਸਿ੍ਸ਼ਟੀ-2025 ਦੀ ਓਵਰਆਲ ਟਰਾਫੀ ਜਿੱਤੀ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਦੂਸਰੇ ਸਥਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।