07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਤਰਨ ਤਾਰਨ ਜ਼ਿਮਨੀ ਚੋਣ ਨੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਦਾ ਮੁੱਢ ਬੰਨਿ੍ਹਆ-ਗਿੱਲ, ਕਾਲੇਕੇ, ਘੋਲੀਆ

ਅਜੀਤ ਡੈਸਕ 23-11-2025
ਬਾਘਾ ਪੁਰਾਣਾ, 22 ਨਵੰਬਰ (ਟਿੰਕੂ ਕਾਠਪਾਲ)-ਤਰਨ ਤਾਰਨ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਤਰਨ ਤਾਰਨ ਵਾਸੀਆਂ ਵਲੋਂ ਦਿੱਤੇ ਗਏ ਵੱਡੇ ਹੁੰਗਾਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਵਿਚ ਜੋਸ਼ ਭਰ ਦਿੱਤਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਿੱਲ, ਤਰਲੋਚਨ ਸਿੰਘ ਕਾਲੇਕੇ ਅਤੇ ਚਮਕੌਰ ਸਿੰਘ ਘੋਲੀਆ ਨੇ ਕਿਹਾ ਕਿ ਇਹ ਨਤੀਜਾ ਨਾ ਸਿਰਫ ਅਕਾਲੀ ਦਲ ਦੇ ਵਧਦੇ ਕਦਰਾਂਮ ਦਾ ਪ੍ਰਤੀਕ ਹੈ ਸਗੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇਕ ਮਜ਼ਬੂਤ ਬੁਨਿਆਦ ਵੀ ਸਾਬਤ ਹੋਵੇਗਾ | ਉਕਤ ਆਗੂਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਪਿੰਡਾਂ ਦੀ ਆਵਾਜ਼ ਬਣਨ ਵਾਲਾ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ ਤੇ ਜ਼ਿਮਨੀ ਚੋਣਾਂ ਦੇ ਨਤੀਜੇ ਇਹ ਸਾਬਤ ਕਰਦੇ ਹਨ ਕਿ ਪੰਜਾਬ ਦੀ ਜਨਤਾ ਮੁੜ ਤੋਂ ਅਸਲ ਪੰਥਕ ਅਤੇ ਵਿਕਾਸੀ ਰਾਜਨੀਤੀ ਵੱਲ ਵਾਪਸੀ ਕਰ ਰਹੀ ਹੈ | ਤਰਲੋਚਨ ਸਿੰਘ ਕਾਲੇਕੇ ਨੇ ਕਿਹਾ ਕਿ ਤਰਨ ਤਾਰਨ ਵਿਚ ਅਕਾਲੀ ਦਲ ਨੂੰ ਵੋਟਾਂ ਦੇ ਰੂਪ ਵਿਚ ਵੱਡੀ ਸਫਲਤਾ ਮਿਲਣ ਨਾਲ ਇਸ ਦੇ ਆਗੂਆਂ ਦੇ ਵਰਕਰਾਂ ਵਿਚ ਨਵੀਂ ਊਰਜਾ ਅਤੇ ਜੋਸ਼ ਪੈਦਾ ਹੋਇਆ ਹੈ | ਚਮਕੌਰ ਸਿੰਘ ਘੋਲੀਆ ਨੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਸ਼ੱਕ ਨਹੀਂ ਕਿ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮਜ਼ਬੂਤੀ ਨਾਲ ਵਾਪਸੀ ਕਰੇਗਾ |
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਵਲੋਂ 30 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਗਰਾਊਾਡ ਦਾ ਉਦਘਾਟਨ ਅਗਲੀ ਖ਼ਬਰ ਸਾਥੀ ਮੰਚ ਵਲੋਂ ਯਾਦਗਾਰੀ ਕਵੀ ਦਰਬਾਰ 'ਤੇ ਵਿਜੇ ਵਿਵੇਕ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।