07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਵਿਧਾਇਕ ਬਿਲਾਸਪੁਰ ਵਲੋਂ 30 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਗਰਾਊਾਡ ਦਾ ਉਦਘਾਟਨ

ਅਜੀਤ ਡੈਸਕ 23-11-2025
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਿੰਡ ਭਾਗੀਕੇ ਵਿਖੇ 30 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਗਰਾਊਾਡ ਦਾ ਉਦਘਾਟਨ ਕੀਤਾ | ਇਸ ਸਮੇਂ ਵਿਧਾਇਕ ਬਿਲਾਸਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਖੇਡਾਂ ਨਾਲ ਵਿਦਿਆਰਥੀਆਂ ਤੇ ਨੌਜਵਾਨਾਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ | ਖੇਡਾਂ ਮਨੁੱਖ ਨੂੰ ਨਸ਼ਿਆਂ ਤੋਂ ਦੂਰ ਅਤੇ ਮਾਨਸਿਕ ਸੰਤੁਸ਼ਟੀ ਦਿੰਦੀਆਂ ਹਨ | ਉਨ੍ਹਾਂ ਕਿਹਾ ਕਿ ਪਿੰਡ ਭਾਗੀਕੇ ਵਿਚ ਜੋ ਖੇਡ ਗਰਾਊਾਡ ਬਣ ਰਿਹਾ, ਉਹ ਪਿੰਡ ਦੇ ਖਿਡਾਰੀਆਂ ਤੇ ਕਲੱਬ ਦੇ ਮੁਤਾਬਿਕ ਹੀ ਬਣੇਗਾ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਅਫ਼ਸਰ ਮਨਮਾਨੀ ਨਹੀਂ ਕਰ ਸਕੇਗਾ | ਇਸ ਸਮੇਂ ਮੈਂਬਰ ਪੰਚਾਇਤ ਨਰਾਇਣ ਸਿੰਘ, ਸਰਪੰਚ ਬਾਦਲ ਸਿੰਘ ਤੇ ਵੱਡੀ ਗਿਣਤੀ 'ਚ ਪਿੰਡ ਦੇ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਦਸਮੇਸ਼ ਮਿਸ਼ਨ ਸਕੂਲ ਹਰੀਨੌ ਦੇ ਬੱਚਿਆਂ ਨੇ ਵਿੱਦਿਅਕ ਯਾਤਰਾ ਕੀਤੀ ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਨੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਦਾ ਮੁੱਢ ਬੰਨਿ੍ਹਆ-ਗਿੱਲ, ਕਾਲੇਕੇ, ਘੋਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।