17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਸਦਕਾ ਹੀ ਸੰਸਾਰ ਵਸ ਰਿਹਾ ਹੈ-ਪਿ੍ੰ. ਨਵਨੀਤ ਕੌਰ

ਅਜੀਤ ਡੈਸਕ 25-11-2025
ਕਿਸ਼ਨਪੁਰਾ ਕਲਾਂ, 24 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਸਮ ਕਾਨਵੈਂਟ ਸਕੂਲ ਲੀਲ੍ਹਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਕੋਟਿਨ-ਕੋਟਿ ਪ੍ਰਣਾਮ ਕੀਤਾ ਗਿਆ | ਵਿਦਿਆਰਥੀਆਂ ਨਾਲ ਗੁਰੂ ਸਾਹਿਬ ਦੇ ਜੀਵਨ ਨੂੰ ਹਰ ਰੋਜ਼ ਇਕ ਸਾਖੀ ਦੇ ਰੂਪ 'ਚ ਸਾਂਝਾ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਇਹ ਸੰਸਾਰ ਵੱਸ ਰਿਹਾ ਹੈ | ਅਸੀਂ ਆਪਣੇ ਬੱਚਿਆਂ ਨੂੰ ਇਨ੍ਹਾਂ ਦਿਹਾੜਿਆਂ ਨੂੰ ਮਨਾਉਣ ਲਈ ਪ੍ਰੇਰਿਤ ਕਰੀਏ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਸਾਡੇ ਇਤਿਹਾਸ ਤੋਂ ਜਾਣੂੰ ਹੋ ਸਕਣ | ਪੱਛਮੀ ਸੱਭਿਅਤਾ ਦੇ ਵਧ ਰਹੇ ਪ੍ਰਭਾਵ ਕਾਰਨ ਨੌਜਵਾਨ ਪੀੜ੍ਹੀ ਪਹਿਲਾਂ ਹੀ ਆਪਣੀ ਵਿਰਾਸਤ ਤੋਂ ਦੂਰ ਹੋ ਰਹੀ ਹੈ | ਮੇਰੀ ਸਮੁੱਚੀ ਮਾਨਵਤਾ ਤੇ ਸਾਰੇ ਵਿੱਦਿਅਕ ਅਦਾਰਿਆਂ ਨੂੰ ਅਪੀਲ ਹੈ ਕਿ ਅਸੀਂ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹੋਏ ਹਰ ਧਰਮ ਨੂੰ ਉਸ ਦੀ ਬਣਦੀ ਮਾਨਤਾ ਦੇਈਏ | ਇਸ ਮੌਕੇ ਸਕੂਲ ਦੇ ਪ੍ਰੈਜੀਡੈਂਟ ਮਨਪ੍ਰੀਤ ਸਿੰਘ ਬਰਾੜ ਨੇ ਵੀ ਗੁਰੂ ਸਾਹਿਬ ਜੀ ਸ਼ਹੀਦੀ ਦਿਹਾੜੇ ਨੂੰ ਕੋਟਿਨ-ਕੋਟਿ ਪ੍ਰਣਾਮ ਕੀਤਾ |
ਪਿਛਲੀ ਖ਼ਬਰ ਗਲਤ ਵਾਰਡਬੰਦੀ ਦੇ ਖ਼ਿਲਾਫ਼ ਮੈਦਾਨ 'ਚ ਉੱਤਰੀ ਸਿਵਲ ਸੁਸਾਇਟੀ ਮੋਗਾ ਅਗਲੀ ਖ਼ਬਰ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੇ ਸਹੁੰ ਚੁੱਕ ਸਮਾਗਮ 'ਚ ਪੁੱਜੇ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਐਡਵੋਕੇਟ ਸੁਖਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।