17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਹੋਲੀ ਹਾਰਟ ਸਕੂਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 25-11-2025
ਅਜੀਤਵਾਲ, 24 ਨਵੰਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਪਵਿੱਤਰ ਗੁਰਬਾਣੀ ਨਾਲ ਸ਼ੁਰੂ ਹੋਏ ਸਮਾਗਮ ਦੌਰਾਨ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸਫ਼ਰ, ਉਨ੍ਹਾਂ ਦੀ ਧਾਰਮਿਕ ਸਹਿਣਸ਼ੀਲਤਾ, ਨਿਸ਼ਕਾਮ ਸੇਵਾ ਤੇ ਅਦੁੱਤੀ ਕੁਰਬਾਨੀ ਬਾਰੇ ਵਿਚਾਰ ਪੇਸ਼ ਕੀਤੇ ਗਏ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ ਗੁਰੂ ਸਾਹਿਬ ਨੇ ਕਸ਼ਮੀਰੀ ਪੰਡਤਾਂ, ਨਿਰਦੋਸ਼ ਲੋਕਾਂ ਤੇ ਧਰਮ ਲਈ ਸ਼ਹਾਦਤ ਦਿੱਤੀ | ਵਿਦਿਆਰਥੀਆਂ ਵਲੋਂ ਕਵਿਤਾਵਾਂ, ਭਗਤੀ ਗੀਤ, ਨਾਟਕ ਤੇ ਭਾਸ਼ਣ ਪੇਸ਼ ਕੀਤੇ | ਇਸ ਮੌਕੇ ਗੁਰੂ ਸਾਹਿਬ ਦੇ ਦਰਬਾਰ ਦਾ ਦਿ੍ਸ਼ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ | ਸਮਾਗਮ ਦੌਰਾਨ ਸਕੂਲ ਦੇ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਪੂਰੀ ਮਨੁੱਖਤਾ ਦੇ ਇਤਿਹਾਸ ਦਾ ਸੁਨਹਿਰਾ ਪੰਨਾ ਹੈ | ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੈਆ ਪਲਤਾ ਨੇ ਕਿਹਾ ਕਿ ਸਰਬੱਤ ਦਾ ਭਲਾ ਅੱਜ ਦੇ ਸਮੇਂ ਵਿਚ ਸਭ ਤੋਂ ਵੱਡੀ ਲੋੜ ਹੈ | ਸਮੂਹ ਸਕੂਲ ਪਰਿਵਾਰ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ |
ਪਿਛਲੀ ਖ਼ਬਰ ਜੀਂਦੜਾ ਸੰਸਥਾ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਜੀ.ਟੀ.ਬੀ. 'ਚ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।