17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 25-11-2025
ਨੱਥੂਵਾਲਾ ਗਰਬੀ, 24 ਨਵੰਬਰ (ਨਵਦੀਪ ਸਿੰਘ)-ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਮਨਾਇਆ ਗਿਆ | ਜਿਸ ਦੇ ਸੰਬੰਧ 'ਚ ਸਕੂਲ ਵਿਚ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਅਨੰਦ ਸਾਹਿਬ ਬਾਣੀਆਂ ਦੇ ਜਾਪ ਸਮੂਹ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਦੀ ਮੌਜੂਦਗੀ ਵਿਚ ਕੀਤੇ ਗਏ | ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਬਲੀਦਾਨ ਤੇ ਮਨੁੱਖਤਾ ਦੇ ਸੰਦੇਸ਼ ਨੂੰ ਮਜ਼ਬੂਤ ਕਰਨਾ ਸੀ | ਇਸ ਮੌਕੇ ਪਿ੍ੰਸੀਪਲ ਰਮਨਦੀਪ ਕੌਰ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ | ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸੰਬੰਧਿਤ ਬੱਚਿਆਂ ਨਾਲ ਵਿਚਾਰ ਸਾਂਝੇ ਕੀਤੇ ਤੇ ਉਨ੍ਹਾਂ ਦੇ ਬਲੀਦਾਨ ਨੂੰ ਯਾਦ ਕਰਵਾਉਂਦੇ ਹੋਏ ਇਹ ਕਿਹਾ ਕਿ ਉਹ ਸਾਡੇ ਲਈ ਇਕ ਸਦੀਂਵੀ ਪ੍ਰੇਰਨਾ ਹਨ | ਸਮਾਗਮ ਦੇ ਅੰਤ 'ਚ ਅਰਦਾਸ ਬੇਨਤੀ ਕੀਤੀ ਗਈ | ਸਕੂਲ ਪ੍ਰਬੰਧਕ ਕਮੇਟੀ ਵਲੋਂ ਇਸ ਪਵਿੱਤਰ ਸਮਾਗਮ 'ਚ ਸਹਿਯੋਗ ਦੇਣ ਲਈ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਸਕੂਲ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।