25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਡਟ ਕੇ ਲੜੀਆਂ ਜਾਣਗੀਆਂ-ਨਿਧੜਕ ਯੋਧੇ ਰਜਿੰਦਰ ਡੱਲਾ

ਅਜੀਤ ਡੈਸਕ 26-11-2025
ਕਿਸ਼ਨਪੁਰਾ ਕਲਾਂ, 25 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ ਚੱਕ ਤਾਰੇ ਵਾਲਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ | ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਯੋਧੇ ਰਜਿੰਦਰ ਸਿੰਘ ਡੱਲਾ ਉਚੇਚੇ ਤੌਰ 'ਤੇ ਸ਼ਾਮਲ ਹੋਏ | ਨਿਧੜਕ ਯੋਧੇ ਰਜਿੰਦਰ ਸਿੰਘ ਡੱਲਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਦੇ ਆਦੇਸ਼ਾਂ ਅਨੁਸਾਰ ਜਿੱਥੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ 'ਚ ਜ਼ਿਲ੍ਹਾ ਮੋਗਾ ਦੇ ਚਾਰੇ ਹਲਕਿਆਂ 'ਚ ਵੱਡੀ ਗਿਣਤੀ ਵਿਚ ਆਗੂਆਂ ਤੇ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ, ਉੱਥੇ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਚੋਣਾਂ ਪਾਰਟੀ ਵਲੋਂ ਡਟ ਕੇ ਤੇ ਇਕੱਲਿਆਂ ਲੜੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਚੋਣਾਂ ਦੇ ਸਬੰਧ 'ਚ ਜਲਦ ਹੀ ਸਰਕਲ ਪੱਧਰੀਆਂ ਮੀਟਿੰਗ ਕੀਤੀਆਂ ਜਾਣਗੀਆਂ ਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਤਾਂ ਜੋ ਪਾਰਟੀ ਉਮੀਦਵਾਰ ਇਹ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਜਿੱਤ ਸਕਣ | ਇਸ ਮੌਕੇ ਪ੍ਰਧਾਨ ਡਾ. ਮੱਸਾ ਸਿੰਘ, ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ, ਚਰਨਜੀਤ ਸਿੰਘ ਗੋਰਾ ਬਰਾੜ, ਪੰਚ ਜਗਦੀਪ ਸਿੰਘ ਢਿੱਲੋਂ, ਗੁਰਜੰਟ ਸਿੰਘ ਰਾਮੂਵਾਲੀਆ, ਗੁਰਤੇਜ ਸਿੰਘ ਧਾਲੀਵਾਲ, ਸਾਬਕਾ ਸਰਪੰਚ ਸਰਬਨ ਸਿੰਘ, ਸਾਬਕਾ ਸਰਪੰਚ ਬਲਤੇਜ ਸਿੰਘ ਖਹਿਰਾ, ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ, ਪ੍ਰਭਦੇਵ ਸਿੰਘ ਗਿੱਲ, ਜਸਮੀਤ ਸਿੰਘ ਗਿੱਲ, ਨਰਜੀਤ ਸਿੰਘ ਗਿੱਲ, ਜਰਨੈਲ ਸਿੰਘ ਜੈਲੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ 'ਚ ਅਕਾਲੀ ਦਲ ਨੂੰ ਮਿਲਿਆ ਵੱਡਾ ਵੋਟ ਬੈਂਕ, ਇਹ ਲੋਕ ਸੇਵਾ ਦੀ ਜਿੱਤ-ਪ੍ਰਧਾਨ ਹਰਪ੍ਰੀਤ ਕਾਲੇਕੇ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਹਿੰਦ ਦੀ ਚਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੀਵਾਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।