25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਤਿਆਗ ਤੇ ਸੱਚੇ ਕਰਮ ਦਾ ਸੰਦੇਸ਼ ਹਰ ਵਿਅਕਤੀ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ-ਡਾ. ਗਰਗ <br/>

ਅਜੀਤ ਡੈਸਕ 26-11-2025
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਦੀ ਅਗਵਾਈ ਹੇਠ ਗੋਧੇਵਾਲਾ ਸਟੇਡੀਅਮ ਦੇ ਪਿੱਛੇ ਬੇਦੀ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਪ੍ਰਵਾਸੀ ਸੈੱਲ ਦੇ ਇੰਚਾਰਜ ਵਿਜੇ ਮਿਸ਼ਰਾ, ਮੰਡਲ ਪ੍ਰਧਾਨ ਉਮਾਕਾਂਤ, ਜਸਵੰਤ ਸਿੰਘ, ਅਵਤਾਰ ਸਿੰਘ ਵਿਰਦੀ, ਰਾਜਵਿੰਦਰ ਸਿੰਘ, ਚਰਨ ਸਿੰਘ ਅਮਰੀਕਾ ਵਾਲੇ, ਜਤਿੰਦਰ ਸਿੰਘ ਚੱਢਾ, ਸੁੱਖਾ ਸਿੰਘ ਆਦਿ ਮੌਜੂਦ ਸਨ | ਇਸ ਮੌਕੇ ਡਾ. ਸੀਮਾਂਤ ਗਰਗ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਸੀਮਾਂਤ ਗਰਗ ਨੇ ਕਿਹਾ ਕਿ ਇਹ ਇਕੱਠ ਨਾ ਸਿਰਫ਼ ਧਾਰਮਿਕ ਸ਼ਰਧਾ ਦਾ ਪ੍ਰਤੀਕ ਹੈ, ਸਗੋਂ ਭਾਜਪਾ ਵਲੋਂ ਗੁਰੂ ਜੀ ਦੀ ਕੁਰਬਾਨੀ, ਏਕਤਾ ਤੇ ਸੱਚ ਦੇ ਸੰਦੇਸ਼ ਨੂੰ ਦੇਸ਼ ਭਰ ਦੇ ਲੋਕਾਂ ਤੱਕ ਪਹੁੰਚਾਉਣ ਦਾ ਇਕ ਯਤਨ ਵੀ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਤੇ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰੀਏ ਤੇ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕਰੀਏ | ਇਸ ਮੌਕੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ ਗਈ ਤੇ ਪ੍ਰਸ਼ਾਦ ਵੀ ਵੰਡਿਆ ਗਿਆ |

ਪਿਛਲੀ ਖ਼ਬਰ ਤਲਵੰਡੀ ਮੱਲ੍ਹੀਆਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਪੀ.ਐਸ.ਪੀ.ਸੀ.ਐਲ. ਦੇ ਆਊਟ ਸੋਰਸਮੀਟਰ ਰੀਡਰਾਂ ਦਾ ਭਵਿੱਖ ਖ਼ਤਰੇ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।